Joshua 2:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਸੀਂ ਇਸ ਲਈ ਭੈਭੀਤ ਹਾਂ ਕਿਉਂਕਿ ਅਸੀਂ ਉਨ੍ਹਾਂ ਢੰਗਾ ਬਾਰੇ ਸੁਣ ਲਿਆ ਹੈ ਜਿਨ੍ਹਾਂ ਰਾਹੀਂ ਯਹੋਵਾਹ ਨੇ ਤੁਹਾਡੀ ਮਦਦ ਕੀਤੀ ਹੈ। ਅਸੀਂ ਸੁਣਿਆ ਹੈ ਕਿ ਉਸ ਨੇ ਲਾਲ ਸਾਗਰ ਦੇ ਪਾਣੀ ਨੂੰ ਸੁਕਾ ਦਿੱਤਾ ਸੀ ਜਦੋਂ ਤੁਸੀਂ ਮਿਸਰ ਵਿੱਚੋਂ ਆਏ ਸੀ। ਅਸੀਂ ਇਹ ਵੀ ਸੁਣਿਆ ਸੀ ਕਿ ਤੁਸੀਂ ਅਮੋਰੀਆਂ ਦੇ ਦੋ ਰਾਜਿਆਂ ਸੀਹੋਨ ਅਤੇ ਓਗ ਨਾਲ ਕੀ ਕੀਤਾ ਸੀ। ਅਸੀਂ ਸੁਣਿਆ ਸੀ ਕਿ ਕਿਵੇਂ ਤੁਸੀਂ ਯਰਦਨ ਨਦੀ ਦੇ ਪੂਰਬ ਵੱਲ ਰਹਿਣ ਵਾਲੇ ਉਨ੍ਹਾਂ ਰਾਜਿਆਂ ਨੂੰ ਤਬਾਹ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸਾਂ ਸੁਣਿਆ ਹੈ ਕਿ ਜਿਸ ਵੇਲੇ ਤੁਸਾਂ ਮਿਸਰ ਵਿੱਚੋਂ ਨਿੱਕਲੇ ਤਾਂ ਯਹੋਵਾਹ ਨੇ ਤੁਹਾਡੇ ਅੱਗੋਂ ਲਾਲ ਸਮੁੰਦਰ ਦੇ ਪਾਣੀ ਨੂੰ ਕਿਵੇਂ ਸੁਕਾ ਦਿੱਤਾ ਅਤੇ ਤੁਸੀਂ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਅਰਥਾਤ ਸਿਹੋਨ ਅਤੇ ਓਗ ਨਾਲ ਜਿਹੜੇ ਯਰਦਨ ਦੇ ਉਸ ਪਾਸੇ ਸਨ ਕਿਵੇਂ ਕੀਤਾ ਜਿਨ੍ਹਾਂ ਦਾ ਤੁਸਾਂ ਮੂਲੋਂ ਮੁੱਢੋਂ ਨਾਸ ਕਰ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਸੀਂ ਸੁਣਿਆ ਹੈ ਕਿ ਜਿਸ ਵੇਲੇ ਤੁਸੀਂ ਮਿਸਰ ਵਿੱਚੋਂ ਨਿੱਕਲੇ ਤਾਂ ਯਹੋਵਾਹ ਨੇ ਤੁਹਾਡੇ ਸਾਹਮਣੇ ਲਾਲ ਸਮੁੰਦਰ ਦੇ ਪਾਣੀ ਨੂੰ ਕਿਵੇਂ ਸੁਕਾ ਦਿੱਤਾ ਅਤੇ ਤੁਸੀਂ ਅਮੋਰੀਆਂ ਦੇ ਦੋਹਾਂ ਰਾਜਿਆਂ ਨਾਲ ਅਰਥਾਤ ਸੀਹੋਨ ਅਤੇ ਓਗ ਨਾਲ ਜਿਹੜੇ ਯਰਦਨ ਦੇ ਉਸ ਪਾਸੇ ਸਨ ਕਿਵੇਂ ਵਰਤਾਓ ਕੀਤਾ ਜਿਨ੍ਹਾਂ ਨੂੰ ਤੁਸੀਂ ਮਾਰ ਸੁੱਟਿਆ।