Joshua 2:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਆਦਮੀਆਂ ਨੇ ਉਸ ਨੂੰ ਯਕੀਨ ਦਿਵਾਇਆ, “ਅਸੀਂ ਤੁਹਾਡੀਆਂ ਜ਼ਿੰਦਗੀਆਂ ਖਾਤਰ ਆਪਣੀਆਂ ਜ਼ਿੰਦਗੀਆਂ ਦੇ ਦੇਵਾਂਗੇ ਜੇਕਰ ਤੂੰ ਕਿਸੇ ਨੂੰ ਨਾ ਦੱਸੇ ਕਿ ਅਸੀਂ ਕੀ ਕਰ ਰਹੇ ਹਾਂ। ਫ਼ੇਰ, ਜਦੋਂ ਯਹੋਵਾਹ ਸਾਨੂੰ ਸਾਡੀ ਧਰਤੀ ਦੇਵੇਗਾ, ਅਸੀਂ ਤੁਹਾਡੇ ਲਈ ਚੰਗੇ ਹੋਵਾਂਗੇ। ਤੂੰ ਸਾਡੇ ਉੱਤੇ ਭਰੋਸਾ ਕਰ ਸੱਕਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਜੇ ਕਰ ਤੁਸੀਂ ਸਾਡੀ ਏਹ ਗੱਲ ਨਾ ਦੱਸੋ ਤਾਂ ਤੁਹਾਡੀ ਮੌਤ ਦੇ ਵੱਟੇ ਸਾਡੀ ਜਾਨ ਹੈ ਅਤੇ ਐਉਂ ਹੋਵੇਗਾ ਕਿ ਜਿਸ ਵੇਲੇ ਯਹੋਵਾਹ ਏਹ ਦੇਸ ਸਾਨੂੰ ਦੇ ਦੇਵੇ ਤਾਂ ਅਸੀਂ ਤੁਹਾਡੇ ਨਾਲ ਦਯਾ ਅਤੇ ਸਚਿਆਈ ਨਾਲ ਵਰਤਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਮਨੁੱਖਾਂ ਨੇ ਉਹ ਨੂੰ ਆਖਿਆ, ਜੇਕਰ ਤੁਸੀਂ ਸਾਡੀ ਇਹ ਗੱਲ ਨਾ ਦੱਸੋ ਤਾਂ ਤੁਹਾਡੀ ਜਾਨ ਦੇ ਬਦਲੇ ਸਾਡੀ ਜਾਨ ਹੈ ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਯਹੋਵਾਹ ਇਹ ਦੇਸ ਸਾਨੂੰ ਦੇ ਦੇਵੇ ਤਾਂ ਅਸੀਂ ਤੁਹਾਡੇ ਨਾਲ ਦਯਾ ਅਤੇ ਸਚਿਆਈ ਨਾਲ ਵਿਵਹਾਰ ਕਰਾਂਗੇ।