Joshua 2:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਇਹ ਲਾਲ ਰੱਸਾ ਸਾਡੇ ਬਚ ਨਿਕਲਣ ਵਿੱਚ ਸਹਾਇਤਾ ਕਰਨ ਲਈ ਵਰਤ ਰਹੇ ਹੋ। ਅਸੀਂ ਇਸ ਧਰਤੀ ਉੱਤੇ ਵਾਪਸ ਆਵਾਂਗੇ। ਉਸ ਵੇਲੇ ਤੁਸੀਂ ਇਹ ਲਾਲ ਰੱਸਾ ਆਪਣੀ ਖਿੜਕੀ ਨਾਲ ਜ਼ਰੂਰ ਬੰਨ੍ਹ ਦੇਣਾ। ਤੁਸੀਂ ਆਪਣੇ ਪਿਤਾ, ਆਪਣੀ ਮਾਤਾ, ਆਪਣੇ ਭਰਾਵਾਂ ਅਤੇ ਆਪਣੇ ਪਰਿਵਾਰ ਦੇ ਸਾਰੇ ਮੈਂਬਰਾ ਨੂੰ ਆਪਣੇ ਘਰ ਵਿੱਚ ਜ਼ਰੂਰ ਨਾਲ ਲੈ ਆਉਣਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ ਜਦ ਅਸੀਂ ਏਸ ਦੇਸ ਵਿੱਚ ਆਵਾਂਗੇ ਤਾਂ ਏਹ ਕਿਰਮਚੀ ਸੂਤ ਦੀ ਡੋਰੀ ਏਸ ਬਾਰੀ ਨਾਲ ਬੰਨ੍ਹੀਂ ਜਿਹ ਦੇ ਵਿੱਚੋਂ ਦੀ ਤੂੰ ਸਾਨੂੰ ਉਤਾਰਿਆ ਹੈ ਅਤੇ ਆਪਣੇ ਪਿਤਾ, ਆਪਣੀ ਮਾਤਾ, ਆਪਣਿਆਂ ਭਰਾਵਾਂ ਅਤੇ ਆਪਣੇ ਪਿਤਾ ਦੇ ਸਾਰੇ ਘਰਾਣੇ ਨੂੰ ਆਪਣੇ ਕੋਲ ਘਰ ਵਿੱਚ ਇਕੱਠਾ ਕਰੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਜਦ ਅਸੀਂ ਇਸ ਦੇਸ ਵਿੱਚ ਆਵਾਂਗੇ ਤਾਂ ਇਹ ਲਾਲ ਸੂਤ ਦੀ ਡੋਰੀ ਇਸ ਖਿੜਕੀ ਨਾਲ ਬੰਨ੍ਹੀ ਜਿਹ ਦੇ ਵਿੱਚੋਂ ਦੀ ਤੂੰ ਸਾਨੂੰ ਉਤਾਰਿਆ ਹੈ ਅਤੇ ਆਪਣੇ ਪਿਤਾ, ਆਪਣੀ ਮਾਤਾ, ਆਪਣਿਆਂ ਭਰਾਵਾਂ ਅਤੇ ਆਪਣੇ ਪਿਤਾ ਦੇ ਸਾਰੇ ਘਰਾਣੇ ਨੂੰ ਆਪਣੇ ਕੋਲ ਘਰ ਵਿੱਚ ਇਕੱਠਿਆਂ ਕਰੀਂ।