Joshua 20:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਉਸ ਬੰਦੇ ਨੂੰ ਇਹ ਗੱਲ ਅਵੱਸ਼ ਕਰਨੀ ਚਾਹੀਦੀ ਹੈ। ਜਦੋਂ ਉਹ ਭੱਜ ਕੇ ਉਨ੍ਹਾਂ ਸੁਰੱਖਿਅਤ ਸ਼ਹਿਰਾਂ ਵਿੱਚੋਂ ਕਿਸੇ ਇੱਕ ਵਿੱਚ ਜਾਵੇ ਤਾਂ ਉਸ ਨੂੰ ਸ਼ਹਿਰ ਦੇ ਪ੍ਰਵੇਸ਼ ਉੱਤੇ ਜ਼ਰੂਰ ਖੜ੍ਹਾ ਹੋ ਜਾਣਾ ਚਾਹੀਦਾ ਹੈ। ਉਸ ਨੂੰ ਦਰਵਾਜ਼ੇ ਉੱਤੇ ਖਲੋ ਜਾਣਾ ਚਾਹੀਦਾ ਹੈ ਅਤੇ ਲੋਕਾਂ ਦੇ ਆਗੂਆਂ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਵਾਪਰਿਆ ਸੀ। ਫ਼ੇਰ ਆਗੂ ਉਸ ਨੂੰ ਸ਼ਹਿਰ ਵਿੱਚ ਦਾਖਲ ਹੋਣ ਦੀ ਇਜਾਜ਼ਤ ਦੇ ਸੱਕਦੇ ਹਨ। ਉਹ ਉਸ ਨੂੰ ਆਪਣੇ ਵਿੱਚਕਾਰ ਰਹਿਣ ਦੀ ਜਗ਼੍ਹਾ ਦੇਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਏਹਨਾਂ ਨਗਰਾਂ ਵਿੱਚੋਂ ਇੱਕ ਨੂੰ ਨੱਠ ਜਾਵੇ ਅਤੇ ਨਗਰ ਦੀ ਡਿਉੜ੍ਹੀ ਦੇ ਫਾਟਕ ਉੱਤੇ ਜਾ ਖਲੋਵੇ ਅਤੇ ਉਸ ਨਗਰ ਦੇ ਬਜ਼ੁਰਗਾਂ ਦੇ ਕੰਨਾਂ ਵਿੱਚ ਆਪਣੀ ਗੱਲ ਕਰੇ ਅਤੇ ਓਹ ਉਹ ਨੂੰ ਨਗਰ ਵਿੱਚ ਆਪਣੇ ਕੋਲ ਲੈ ਜਾਣ ਅਤੇ ਓਹ ਉਹ ਨੂੰ ਥਾਂ ਦੇਣ ਕਿ ਉਹ ਉਨ੍ਹਾਂ ਦੇ ਵਿੱਚ ਵੱਸ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਇਹਨਾਂ ਨਗਰਾਂ ਵਿੱਚੋਂ ਇੱਕ ਨੂੰ ਭੱਜ ਜਾਵੇ ਅਤੇ ਨਗਰ ਦੀ ਡਿਉੜ੍ਹੀ ਦੇ ਫਾਟਕ ਉੱਤੇ ਜਾ ਖਲੋਵੇ ਅਤੇ ਉਸ ਨਗਰ ਦੇ ਬਜ਼ੁਰਗਾਂ ਦੇ ਕੰਨਾਂ ਵਿੱਚ ਆਪਣੀ ਗੱਲ ਕਰੇ ਅਤੇ ਉਹ ਉਸ ਨੂੰ ਨਗਰ ਵਿੱਚ ਆਪਣੇ ਕੋਲ ਲੈ ਜਾਣ ਅਤੇ ਉਹ ਉਸ ਨੂੰ ਥਾਂ ਦੇਣ ਕਿ ਉਹ ਉਹਨਾਂ ਦੇ ਵਿੱਚ ਵੱਸ ਜਾਵੇ।