Joshua 20:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਬੰਦੇ ਨੂੰ ਉਦੋਂ ਤੀਕ ਸ਼ਹਿਰ ਵਿੱਚ ਰਹਿਣਾ ਚਾਹੀਦਾ ਹੈ ਜਦੋਂ ਤੱਕ ਕਿ ਉਸ ਸ਼ਹਿਰ ਦੀ ਕਚਿਹਰੀ ਵਿੱਚ ਉਸ ਬਾਰੇ ਨਿਆਂ ਨਾ ਕੀਤਾ ਜਾਵੇ। ਅਤੇ ਉਸ ਨੂੰ ਉਸ ਸ਼ਹਿਰ ਵਿੱਚ ਉਦੋਂ ਤੱਕ ਰਹਿਣਾ ਚਾਹੀਦਾ ਹੈ ਜਦੋਂ ਤੱਕ ਕਿ ਪ੍ਰਧਾਨ ਜਾਜਕ ਮਰ ਨਹੀਂ ਜਾਂਦਾ। ਫ਼ੇਰ ਉਹ ਆਪਸ ਆਪਣੇ ਘਰ ਆਪਣੇ ਉਸ ਸ਼ਹਿਰਾਂ ਵਿੱਚ ਜਾ ਸੱਕਦਾ ਹੈ ਜਿੱਥੇ ਉਹ ਭੱਜ ਕੇ ਆਇਆ ਸੀ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਉਸ ਨਗਰ ਵਿੱਚ ਵੱਸਿਆ ਰਹੇ ਜਦ ਤੀਕ ਕਿ ਉਹ ਨਿਆਉਂ ਲਈ ਮੰਡਲੀ ਦੇ ਅੱਗੇ ਨਾ ਖਲੋਵੇ ਅਤੇ ਜਦ ਤੀਕ ਸਰਦਾਰ ਜਾਜਕ ਦੀ ਮੌਤ ਨਾ ਹੋ ਜਾਵੇ ਜਿਹੜਾ ਉਨ੍ਹਾਂ ਦਿਨਾਂ ਦਾ ਹੋਵੇ ਤਾਂ ਉਹ ਖ਼ੂਨੀ ਮੁੜ ਕੇ ਆਪਣੇ ਸ਼ਹਿਰ ਅਤੇ ਆਪਣੇ ਘਰ ਨੂੰ ਅਰਥਾਤ ਉਸ ਸ਼ਹਿਰ ਨੂੰ ਜਿੱਥੋਂ ਉਹ ਨੱਸਿਆ ਸੀ ਜਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਹ ਉਸ ਨਗਰ ਵਿੱਚ ਵੱਸਿਆ ਰਹੇ ਜਦ ਤੱਕ ਕਿ ਉਹ ਨਿਆਂ ਲਈ ਮੰਡਲੀ ਦੇ ਅੱਗੇ ਨਾ ਖੜ੍ਹਾ ਹੋਵੇ ਅਤੇ ਜਦ ਤੱਕ ਸਰਦਾਰ ਜਾਜਕ ਦੀ ਮੌਤ ਨਾ ਹੋ ਜਾਵੇ ਜਿਹੜਾ ਉਹਨਾਂ ਦਿਨਾਂ ਦਾ ਹੋਵੇ ਤਾਂ ਉਹ ਖ਼ੂਨੀ ਮੁੜ ਕੇ ਆਪਣੇ ਸ਼ਹਿਰ ਅਤੇ ਆਪਣੇ ਘਰ ਨੂੰ ਅਰਥਾਤ ਉਹ ਸ਼ਹਿਰ ਨੂੰ ਜਿੱਥੋਂ ਉਸ ਨੱਸਿਆ ਸੀ ਜਾਵੇ।