Joshua 20:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੋਈ ਵੀ ਇਸਰਾਏਲੀ ਜਾਂ ਉਨ੍ਹਾਂ ਦੇ ਵਿੱਚਕਾਰ ਰਹਿਣ ਵਾਲਾ ਉਹ ਵਿਦੇਸ਼ੀ ਜਿਸਨੇ ਦੁਰਘਟਨਾ ਵਸ਼ ਕਿਸੇ ਬੰਦੇ ਨੂੰ ਮਾਰ ਦਿੱਤਾ ਸੀ, ਉਸ ਨੂੰ ਇਨ੍ਹਾਂ ਸੁਰੱਖਿਅਤ ਸ਼ਹਿਰਾਂ ਵਿੱਚੋਂ ਕਿਸੇ ਇੱਕ ਵੱਲ ਭੱਜ ਜਾਣ ਦੀ ਇਜਾਜ਼ਤ ਸੀ। ਫ਼ੇਰ ਉਹ ਬੰਦਾ ਉੱਥੇ ਸੁਰੱਖਿਅਤ ਹੋ ਸੱਕਦਾ ਸੀ ਅਤੇ ਕਿਸੇ ਅਜਿਹੇ ਬੰਦੇ ਵੱਲੋਂ ਮਾਰਿਆ ਨਹੀਂ ਜਾ ਸੱਕਦਾ ਸੀ ਜਿਹੜਾ ਉਸ ਦਾ ਪਿੱਛਾ ਕਰ ਰਿਹਾ ਹੋਵੇ! ਉਸ ਬੰਦੇ ਬਾਰੇ ਸ਼ਹਿਰ ਦੀ ਕਚਿਹਰੀ ਵਿੱਚ ਨਿਆਂ ਹੋਣਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਨਗਰ ਸਾਰੇ ਇਸਾਰਏਲੀਆਂ ਲਈ ਅਤੇ ਪਰਦੇਸੀਆਂ ਲਈ ਜਿਹੜੇ ਉਨ੍ਹਾਂ ਦੇ ਵਿੱਚ ਵੱਸਦੇ ਸਨ ਠਹਿਰਾਏ ਗਏ ਜਿੱਥੇ ਹਰ ਇੱਕ ਨੱਸ ਜਾਵੇ ਜਿਹੜਾ ਕਿਸੇ ਪ੍ਰਾਣੀ ਨੂੰ ਅਣਜਾਵੇ ਮਾਰ ਦੇਵੇ ਤਾਂ ਜੋ ਉਹ ਖ਼ੂਨ ਦਾ ਬਦਲਾ ਲੈਣ ਵਾਲੇ ਦੇ ਹੱਥੋਂ ਮਾਰਿਆ ਨਾ ਜਾਵੇ ਜਦ ਤੀਕ ਕਿ ਉਹ ਮੰਡਲੀ ਦੇ ਅੱਗੇ ਨਾ ਖੜਾ ਕੀਤਾ ਜਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨਗਰ ਸਾਰੇ ਇਸਰਾਏਲੀਆਂ ਲਈ ਅਤੇ ਪਰਦੇਸੀਆਂ ਲਈ ਜਿਹੜੇ ਉਹਨਾਂ ਦੇ ਵਿੱਚ ਵੱਸਦੇ ਸਨ ਠਹਿਰਾਏ ਗਏ ਜਿੱਥੇ ਹਰ ਇੱਕ ਭੱਜ ਜਾਵੇ ਜਿਹੜਾ ਕਿਸੇ ਪ੍ਰਾਣੀ ਨੂੰ ਅਣਜਾਣੇ ਮਾਰ ਦੇਵੇ ਤਾਂ ਜੋ ਉਹ ਖ਼ੂਨ ਦਾ ਬਦਲਾ ਲੈਣ ਵਾਲੇ ਦੇ ਹੱਥੋਂ ਮਾਰਿਆ ਨਾ ਜਾਵੇ ਜਦ ਤੱਕ ਕਿ ਉਹ ਮੰਡਲੀ ਦੇ ਅੱਗੇ ਨਾ ਖੜ੍ਹਾ ਕੀਤਾ ਜਾਵੇ।