Joshua 21:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਗੇਰਸ਼ੋਨ ਪਰਿਵਾਰ ਵੀ ਲੇਵੀ ਦੇ ਪਰਿਵਾਰ-ਸਮੂਹ ਵਿੱਚੋਂ ਸੀ। ਉਨ੍ਹਾਂ ਨੂੰ ਇਹ ਕਸਬੇ ਮਿਲੇ: ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਬਾਸ਼ਾਨ ਵਿੱਚਲਾ ਗੋਲਨ ਦਿੱਤਾ। (ਗੋਲਨ ਸੁਰੱਖਿਅਤ ਸ਼ਹਿਰ ਸੀ।) ਮਨੱਸ਼ਹ ਨੇ ਉਨ੍ਹਾਂ ਨੂੰ ਬਅਸ਼ਤਰਾਹ ਵੀ ਦਿੱਤਾ। ਕੁੱਲ ਮਿਲਾ ਕੇ ਇਸ ਅੱਧੇ ਮਨੱਸ਼ਹ ਨੇ ਉਨ੍ਹਾਂ ਨੂੰ ਦੋ ਕਸਬੇ ਅਤੇ ਹਰੇਕ ਦੇ ਆਲੇ-ਦੁਆਲੇ ਦੀ ਕੁਝ ਧਰਤੀ ਉਨ੍ਹਾਂ ਦੇ ਜਾਨਵਰਾਂ ਲਈ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਗੇਰਸ਼ੋਨੀਆਂ ਲਈ ਜਿਹੜੇ ਲੇਵੀਆਂ ਦਿਆਂ ਘਰਾਣਿਆਂ ਵਿੱਚੋਂ ਸਨ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੋਲਨ ਬਾਸ਼ਾਨ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਤੇ ਬਅਸ਼ਤਰਾਹ ਉਹ ਦੀ ਸ਼ਾਮਲਾਤ ਸਣੇ ਅਰਥਾਤ ਦੋ ਸ਼ਹਿਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਗੇਰਸ਼ੋਨੀਆਂ ਲਈ ਜਿਹੜੇ ਲੇਵੀ ਦੇ ਘਰਾਣਿਆਂ ਵਿੱਚੋਂ ਸਨ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਅਰਥਾਤ ਰਊਬੇਨੀਆਂ ਦਾ ਬਸਰ ਸ਼ਹਿਰ ਜੋ ਉਜਾੜ ਵਿੱਚ ਉੱਚੇ ਮੈਦਾਨ ਦੇ ਦੇਸ਼ ਵਿੱਚ ਹੈ ਅਤੇ ਗਾਦੀਆਂ ਲਈ ਗਿਲਆਦ ਵਿੱਚ ਰਾਮੋਥ ਅਤੇ ਮਨੱਸ਼ੀਆਂ ਲਈ ਬਾਸ਼ਾਨ ਵਿੱਚ ਗੋਲਾਨ ਬਾਸ਼ਾਨ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਟ ਸਣੇ ਅਤੇ ਬਅਸ਼ਤਰਾਹ ਉਹ ਦੀ ਸ਼ਾਮਲਾਟ ਸਣੇ ਅਰਥਾਤ ਦੋ ਸ਼ਹਿਰ।