Joshua 22:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇਸਰਾਏਲ ਦੇ ਸਾਰੇ ਲੋਕ ਤੁਹਾਨੂੰ ਪੁੱਛਦੇ ਹਨ: ‘ਤੁਸੀਂ ਇਸਰਾਏਲ ਦੇ ਪਰਮੇਸ਼ੁਰ ਵਿਰੁੱਧ ਅਜਿਹਾ ਕਿਉਂ ਕੀਤਾ? ਤੁਸੀਂ ਯਹੋਵਾਹ ਦੇ ਖਿਲਾਫ਼ ਕਿਉਂ ਹੋ ਗਏ ਹੋ? ਤੁਸੀਂ ਆਪਣੀ ਖਾਤਿਰ ਜਗਵੇਦੀ ਕਿਉਂ ਬਣਾਈ? ਤੁਸੀਂ ਜਾਣਦੇ ਹੋ ਕਿ ਤੁਸੀਂ ਯਹੋਵਾਹ ਦੇ ਵਿਰੁੱਧ ਵਿਦ੍ਰੋਹ ਕਰ ਰਹੇ ਹੋ!
Punjabi Bible 2016 - ਪਵਿੱਤਰ ਬਾਈਬਲ O.V.
ਕਿ ਯਹੋਵਾਹ ਦੀ ਸਾਰੀ ਮੰਡਲੀ ਇਉਂ ਆਖਦੀ ਹੈ, ਏਹ ਕੀ ਬੇਈਮਾਨੀ ਹੈ ਜਿਹੜੀ ਤੁਸਾਂ ਇਸਰਾਏਲ ਦੇ ਪਰਮੇਸ਼ੁਰ ਦੇ ਵਿਰੁੱਧ ਕੀਤੀ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਗਏ ਹੋ ਅਤੇ ਆਪਣੇ ਲਈ ਇੱਕ ਜਗਵੇਦੀ ਬਣਾ ਲਈ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋ ਜਾਓ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਯਹੋਵਾਹ ਦੀ ਸਾਰੀ ਮੰਡਲੀ ਇਉਂ ਆਖਦੀ ਹੈ, ਇਹ ਕੀ ਬੇਈਮਾਨੀ ਹੈ ਜਿਹੜੀ ਤੁਸੀਂ ਇਸਰਾਏਲ ਦੇ ਪਰਮੇਸ਼ੁਰ ਦੇ ਵਿਰੁੱਧ ਕੀਤੀ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਦੇ ਪਿੱਛੇ ਚੱਲਣ ਤੋਂ ਮੁੜ ਗਏ ਹੋ ਅਤੇ ਆਪਣੇ ਲਈ ਇੱਕ ਜਗਵੇਦੀ ਬਣਾ ਲਈ ਹੈ ਕਿ ਤੁਸੀਂ ਅੱਜ ਦੇ ਦਿਨ ਯਹੋਵਾਹ ਤੋਂ ਆਕੀ ਹੋ ਜਾਓ?