Joshua 22:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“‘ਜੇ ਤੁਹਾਡੀ ਧਰਤੀ ਨਾਪਾਕ ਹੈ ਤਾਂ ਸਾਡੀ ਧਰਤੀ ਉੱਤੇ ਆ ਜਾਓ। ਯਹੋਵਾਹ ਦਾ ਤੰਬੂ ਸਾਡੀ ਧਰਤੀ ਉੱਤੇ ਹੈ। ਤੁਸੀਂ ਸਾਡੀ ਧਰਤੀ ਦਾ ਇੱਕ ਹਿੱਸਾ ਲੈ ਕੇ ਉੱਥੇ ਰਹਿ ਸੱਕਦੇ ਹੋ। ਪਰ ਯਹੋਵਾਹ ਜਾਂ ਸਾਡੇ ਖਿਲਾਫ਼ ਵਿਦ੍ਰੋਹ ਨਾ ਕਰੋ। ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਦੇ ਪਾਸੇ ਤੇ ਕੋਈ ਹੋਰ ਜਗਵੇਦੀ ਨਾ ਬਣਾਉ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਜੇ ਤੁਹਾਡੀ ਆਪਣੀ ਜਗੀਰ ਦੀ ਧਰਤੀ ਅੱਸ਼ੁਧ ਹੋ ਗਈ ਹੋਵੇ ਤਾਂ ਤੁਸੀਂ ਯਹੋਵਾਹ ਦੀ ਮਿਲਖ ਦੇ ਦੇਸ ਨੂੰ ਲੰਘੋ ਜਿੱਥੇ ਯਹੋਵਾਹ ਦਾ ਡੇਹਰਾ ਟਿਕਿਆ ਹੋਇਆ ਹੈ ਅਤੇ ਸਾਡੇ ਵਿੱਚ ਮਿਲਖ ਲੈ ਲਓ ਪਰ ਨਾ ਯਹੋਵਾਹ ਤੋਂ ਆਕੀ ਹੋਵੇ ਅਤੇ ਨਾ ਸਾਥੋਂ ਆਕੀ ਹੋਵੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਦੇ ਬਿਨਾ ਕੋਈ ਹੋਰ ਆਪਣੇ ਲਈ ਜਗਵੇਦੀ ਬਣਾ ਲਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਜੇ ਤੁਹਾਡੀ ਆਪਣੀ ਜ਼ਮੀਨ ਅਸ਼ੁੱਧ ਹੋ ਗਈ ਹੋਵੇ ਤਾਂ ਤੁਸੀਂ ਯਹੋਵਾਹ ਦੀ ਮਿਲਖ਼ ਦੇ ਦੇਸ ਨੂੰ ਲੰਘੋ ਜਿੱਥੇ ਯਹੋਵਾਹ ਦਾ ਡੇਰਾ ਟਿਕਿਆ ਹੋਇਆ ਹੈ ਅਤੇ ਸਾਡੇ ਵਿੱਚ ਮਿਲਖ਼ ਲੈ ਲਓ ਪਰ ਨਾ ਯਹੋਵਾਹ ਤੋਂ ਪਿੱਛੇ ਹਟੋ ਅਤੇ ਨਾ ਸਾਥੋਂ ਪਿੱਛੇ ਹਟੋ ਇਹ ਨਾ ਹੋਵੇ ਕਿ ਯਹੋਵਾਹ ਸਾਡੇ ਪਰਮੇਸ਼ੁਰ ਦੀ ਜਗਵੇਦੀ ਦੇ ਬਿਨ੍ਹਾਂ ਕੋਈ ਹੋਰ ਆਪਣੇ ਲਈ ਜਗਵੇਦੀ ਬਣਾ ਲਓ।