Joshua 22:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਇਹ ਸੋਚਦੇ ਹੋ ਕਿ ਅਸੀਂ ਇਹ ਜਗਵੇਦੀ ਹੋਮ ਦੀਆਂ ਭੇਟਾ, ਅਨਾਜ ਦੀਆਂ ਭੇਟਾ ਜਾਂ ਸੁੱਖ-ਸਾਂਦ ਦੀਆਂ ਭੇਟਾ ਲਈ ਬਣਾਈ ਹੈ? ਨਹੀਂ! ਅਸੀਂ ਇਸ ਨੂੰ ਇਸ ਕਾਰਣ ਨਹੀਂ ਉਸਾਰਿਆ। ਅਸੀਂ ਇਹ ਜਗਵੇਦੀ ਕਿਉਂ ਉਸਾਰੀ? ਅਸੀਂ ਡਰਦੇ ਸਾਂ ਕਿ ਭਵਿੱਖ ਵਿੱਚ ਤੁਹਾਡੇ ਲੋਕ ਸਾਨੂੰ ਆਪਣੀ ਕੌਮ ਦਾ ਅੰਗ ਨਹੀਂ ਪ੍ਰਵਾਨ ਕਰਨਗੇ। ਫ਼ੇਰ ਤੁਹਾਡੇ ਲੋਕ ਆਖਦੇ ਕਿ ਅਸੀਂ ਇਸਰਾਏਲ ਦੇ ਯਹੋਵਾਹ ਪਰਮੇਸ਼ੁਰ ਦੀ ਉਪਾਸਨਾ ਨਹੀਂ ਕਰ ਸੱਕਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਥਵਾ ਅਸਾਂ ਏਸ ਗੱਲ ਦੇ ਡਰ ਨਾਲ ਏਹ ਨਹੀਂ ਕੀਤਾ ਕਿ ਆਉਣ ਵਾਲਿਆਂ ਸਮਿਆਂ ਵਿੱਚ ਤੁਹਾਡੇ ਪੁੱਤ੍ਰ ਸਾਡੇ ਪੁੱਤ੍ਰਾਂ ਨੂੰ ਆਖਣਗੇ ਕਿ ਤੁਹਾਨੂੰ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਕੀ ਕੰਮ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਸੀਂ ਇਸ ਗੱਲ ਦੇ ਡਰ ਨਾਲ ਇਹ ਨਹੀਂ ਕੀਤਾ ਕਿ ਆਉਣ ਵਾਲਿਆਂ ਸਮਿਆਂ ਵਿੱਚ ਤੁਹਾਡੇ ਪੁੱਤਰ ਸਾਡੇ ਪੁੱਤਰਾਂ ਨੂੰ ਆਖਣਗੇ ਕਿ ਤੁਹਾਨੂੰ ਅਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਨੂੰ ਕੀ ਕੰਮ ਹੈ?