Joshua 22:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡਾ ਜਗਵੇਦੀ ਨੂੰ ਉਸਾਰਨ ਦਾ ਕਾਰਣ ਇਹ ਦਰਸਾਉਣਾ ਸੀ ਕਿ ਅਸੀਂ ਵੀ ਉਸੇ ਪਰਮੇਸ਼ੁਰ ਦੀ ਉਪਾਸਨਾ ਕਰਦੇ ਹਾਂ ਜਿਸਦੀ ਤੁਸੀਂ ਕਰਦੇ ਹੋ। ਇਹ ਜਗਵੇਦੀ ਤੁਹਾਡੇ ਲਈ ਅਤੇ ਸਾਡੇ ਲਈ ਅਤੇ ਸਾਡੇ ਸਾਰੇ ਭਵਿੱਖ ਦੇ ਬੱਚਿਆਂ ਲਈ ਇੱਕ ਸਬੂਤ ਹੋਵੇਗਾ ਕਿ ਅਸੀਂ ਯਹੋਵਾਹ ਦੀ ਉਪਾਸਨਾ ਕਰਦੇ ਹਾਂ। ਅਸੀਂ ਯਹੋਵਾਹ ਨੂੰ ਆਪਣੀਆਂ ਬਲੀਆਂ, ਅਨਾਜ ਦੀਆਂ ਭੇਟਾ ਅਤੇ ਸੁੱਖ-ਸਾਂਦ ਦੀਆਂ ਭੇਟਾ ਅਰਪਨ ਕਰਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਤੁਹਾਡੇ ਬੱਚੇ ਵੱਡੇ ਹੋਕੇ ਇਹ ਜਾਨਣ ਕਿ ਅਸੀਂ ਵੀ ਤੁਹਾਡੇ ਵਾਂਗ ਹੀ ਇਸਰਾਏਲ ਦੇ ਲੋਕ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਸਗੋਂ ਉਹ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਇੱਕ ਗਵਾਹੀ ਹੋਵੇਗੀ ਕਿ ਅਸੀਂ ਯਹੋਵਾਹ ਦੀ ਉਪਾਸਨਾ ਉਸ ਦੇ ਅੱਗੇ ਆਪਣੀਆਂ ਹੋਮ ਦੀਆਂ ਭੇਟਾਂ ਨਾਲ ਅਤੇ ਬਲੀਆਂ ਨਾਲ ਅਤੇ ਸੁਖ ਸਾਂਦ ਦੀਆਂ ਭੇਟਾਂ ਨਾਲ ਚੜ੍ਹਾਈਏ ਤਾਂ ਜੋ ਤੁਹਾਡੇ ਪੁੱਤ੍ਰ ਆਉਣ ਵਾਲਿਆਂ ਸਮਿਆਂ ਵਿਚ ਸਾਡੇ ਪੁੱਤ੍ਰਾਂ ਨੂੰ ਨਾ ਆਖਣ ਕਿ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਹਿੱਸਾ ਨਹੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਗੋਂ ਉਹ ਸਾਡੇ ਵਿੱਚ ਅਤੇ ਤੁਹਾਡੇ ਵਿੱਚ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵਿੱਚ ਇੱਕ ਗਵਾਹੀ ਹੋਵੇਗੀ ਕਿ ਅਸੀਂ ਯਹੋਵਾਹ ਦੀ ਉਪਾਸਨਾ ਉਸ ਦੇ ਅੱਗੇ ਆਪਣੀਆਂ ਹੋਮ ਦੀਆਂ ਭੇਟਾਂ ਨਾਲ ਅਤੇ ਬਲੀਆਂ ਨਾਲ ਅਤੇ ਸੁੱਖ-ਸਾਂਦ ਦੀਆਂ ਭੇਟਾਂ ਨਾਲ ਚੜ੍ਹਾਈਏ ਤਾਂ ਜੋ ਤੁਹਾਡੇ ਪੁੱਤਰ ਆਉਣ ਵਾਲਿਆਂ ਸਮਿਆਂ ਵਿੱਚ ਸਾਡੇ ਪੁੱਤਰਾਂ ਨੂੰ ਨਾ ਆਖਣ ਕਿ ਤੁਹਾਡੇ ਲਈ ਯਹੋਵਾਹ ਵਿੱਚ ਕੋਈ ਭਾਗ ਨਹੀਂ।