Joshua 22:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਭਵਿੱਖ ਵਿੱਚ, ਜੇ ਅਜਿਹਾ ਵਾਪਰੇ ਕਿ ਤੁਹਾਡੇ ਬੱਚੇ ਇਹ ਆਖਣ ਕਿ ਅਸੀਂ ਇਸਰਾਏਲ ਦੇ ਨਹੀਂ ਹਾਂ, ਤਾਂ ਸਾਡੇ ਬੱਚੇ ਆਖ ਸੱਕਦੇ ਹਨ, ‘ਦੇਖੋ! ਸਾਡੇ ਪੁਰਖਿਆਂ ਨੇ, ਜਿਹੜੇ ਸਾਡੇ ਤੋਂ ਪਹਿਲਾਂ ਇੱਥੇ ਰਹਿੰਦੇ ਸਨ, ਇੱਕ ਜਗਵੇਦੀ ਬਣਾਈ ਸੀ। ਇਹ ਜਗਵੇਦੀ ਬਿਲਕੁਲ ਯਹੋਵਾਹ ਦੀ ਜਗਵੇਦੀ ਵਰਗੀ ਹੈ (ਜਿਹੜੀ ਪਵਿੱਤਰ ਤੰਬੂ ਵਿਖੇ ਹੈ) ਅਸੀਂ ਇਸ ਜਗਵੇਦੀ ਦੀ ਵਰਤੋਂ ਬਲੀਆਂ ਲਈ ਨਹੀਂ ਕਰਦੇ-ਇਹ ਜਗਵੇਦੀ ਇਸ ਗੱਲ ਦਾ ਸਬੂਤ ਹੈ ਕਿ ਅਸੀਂ ਇਸਰਾਏਲ ਦਾ ਅੰਗ ਹਾਂ।’
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਸਾਂ ਆਖਿਆ ਕਿ ਐਉਂ ਹੋਵੇਗਾ ਕਿ ਜਦ ਓਹ ਸਾਨੂੰ ਯਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਉਂ ਆਖਣਗੇ ਤਾਂ ਅਸੀਂ ਆਖਾਂਗੇ, ਯਹੋਵਾਹ ਦੀ ਜਗਵੇਦੀ ਦਾ ਨਮੂਨਾ ਵੇਖੋ ਜਿਹੜੀ ਸਾਡੇ ਪਿਉ ਦਾਦਿਆਂ ਨਾਂ ਤਾਂ ਹੋਮ ਦੀਆਂ ਭੇਟਾਂ ਲਈ ਨਾ ਬਲੀਆਂ ਲਈ ਬਣਾਈ ਸੀ ਸਗੋਂ ਉਹ ਤੁਹਾਡੇ ਅਤੇ ਸਾਡੇ ਵਿੱਚਕਾਰ ਇੱਕ ਸਾਖੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅਸੀਂ ਆਖਿਆ ਕਿ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਸਾਨੂੰ ਜਾਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਉਂ ਆਖਣਗੇ ਤਾਂ ਅਸੀਂ ਆਖਾਂਗੇ, ਯਹੋਵਾਹ ਦੀ ਜਗਵੇਦੀ ਦਾ ਨਮੂਨਾ ਵੇਖੋ ਜਿਹੜੀ ਸਾਡੇ ਪੁਰਖਿਆਂ ਨੇ ਨਾ ਤਾਂ ਹੋਮ ਦੀਆਂ ਭੇਟਾਂ ਲਈ ਨਾ ਬਲੀਆਂ ਲਈ ਬਣਾਈ ਸੀ ਸਗੋਂ ਉਹ ਤੁਹਾਡੇ ਅਤੇ ਸਾਡੇ ਵਿੱਚਕਾਰ ਇੱਕ ਗਵਾਹੀ ਹੈ।