Joshua 22:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਫ਼ੀਨਹਾਸ ਜਾਜਕ ਨੇ ਆਖਿਆ, “ਹੁਣ ਅਸੀਂ ਜਾਣਦੇ ਹਾਂ ਕਿ ਯਹੋਵਾਹ ਸਾਡੇ ਨਾਲ ਹੈ। ਅਤੇ ਅਸੀਂ ਜਾਣਦੇ ਹਾਂ ਕਿ ਤੁਸੀਂ ਉਸ ਦੇ ਵਿਰੁੱਧ ਨਹੀਂ ਹੋਏ। ਅਸੀਂ ਖੁਸ਼ ਹਾਂ ਕਿ ਇਸਰਾਏਲ ਦੇ ਲੋਕਾਂ ਨੂੰ ਯਹੋਵਾਹ ਵੱਲੋਂ ਸਜ਼ਾ ਨਹੀਂ ਮਿਲੇਗੀ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਲਆਜ਼ਾਰ ਜਾਜਕ ਦੇ ਪੁੱਤ੍ਰ ਫ਼ੀਨਹਾਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੂੰ ਆਖਿਆ ਭਈ ਅਸੀਂ ਜਾਣਦੇ ਹਾਂ ਭਈ ਅੱਜ ਦੇ ਦਿਨ ਯਹੋਵਾਹ ਸਾਡੇ ਵਿੱਚ ਹੈ ਕਿਉਂ ਜੋ ਤੁਸਾਂ ਏਹ ਬੇਈਮਾਨੀ ਯਹੋਵਾਹ ਦੇ ਵਿਰੁੱਧ ਨਹੀਂ ਕੀਤੀ। ਹੁਣ ਤੁਸਾਂ ਇਸਰਾਏਲੀਆਂ ਨੂੰ ਯਹੋਵਾਹ ਦੇ ਹੱਥੋਂ ਛੁਡਾ ਲਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਲਆਜ਼ਾਰ ਜਾਜਕ ਦੇ ਪੁੱਤਰ ਫ਼ੀਨਹਾਸ ਨੇ ਰਊਬੇਨੀਆਂ, ਗਾਦੀਆਂ ਅਤੇ ਮਨੱਸ਼ੀਆਂ ਨੂੰ ਆਖਿਆ ਕਿ ਅਸੀਂ ਜਾਣਦੇ ਹਾਂ ਕਿ ਅੱਜ ਦੇ ਦਿਨ ਯਹੋਵਾਹ ਸਾਡੇ ਵਿੱਚ ਹੈ ਕਿਉਂ ਜੋ ਤੁਸੀਂ ਇਹ ਬੇਈਮਾਨੀ ਯਹੋਵਾਹ ਦੇ ਵਿਰੁੱਧ ਨਹੀਂ ਕੀਤੀ। ਹੁਣ ਤੁਸੀਂ ਇਸਰਾਏਲੀਆਂ ਨੂੰ ਯਹੋਵਾਹ ਦੇ ਹੱਥੋਂ ਛੁਡਾ ਲਿਆ ਹੈ।