Joshua 22:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਬਿਵਸਥਾ ਦਾ ਅਨੁਸਰਣ ਕਰਨਾ ਹਮੇਸ਼ਾ ਯਾਦ ਰੱਖਣਾ ਜਿਹੜੀ ਮੂਸਾ ਨੇ ਤੁਹਾਡੇ ਲਈ ਨਿਰਧਾਰਿਤ ਕੀਤੀ ਹੈ। ਤੁਹਾਨੂੰ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਪਿਆਰ ਕਰਨਾ ਚਾਹੀਦਾ ਹੈ ਅਤੇ ਉਸ ਦੇ ਹੁਕਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਤੁਹਾਨੂੰ ਉਸ ਨੂੰ ਮੰਨਦੇ ਰਹਿਣਾ ਅਤੇ ਉਸ ਦਾ ਅਨੁਸਰਣ ਕਰਦੇ ਰਹਿਣਾ ਚਾਹੀਦਾ ਅਤੇ ਆਪਣੇ ਤਹਿ ਦਿਲੋਂ ਅਤੇ ਰੂਹ ਤੋਂ ਉਸਦੀ ਸੇਵਾ ਕਰਨੀ ਚਾਹੀਦੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਕੇਵਲ ਤੁਸੀਂ ਉਸ ਹੁਕਮਨਾਮੇ ਦੀ ਅਤੇ ਬਿਵਸਥਾ ਦੀ ਬੜੇ ਉੱਦਮ ਨਾਲ ਪੂਰਾ ਕਰਨ ਦੀ ਪਾਲਨਾ ਕਰਿਓ ਜਿਨ੍ਹਾਂ ਦਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ ਅਤੇ ਉਸ ਦਿਆਂ ਸਾਰਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਹ ਨੂੰ ਚਿੰਬੜੇ ਰਹੋ ਅਤੇ ਆਪਣੇ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੇਵਲ ਤੁਸੀਂ ਉਸ ਹੁਕਮਨਾਮੇ ਦੀ ਅਤੇ ਬਿਵਸਥਾ ਦੀ ਬਹੁਤ ਮਿਹਨਤ ਨਾਲ ਪੂਰਾ ਕਰਨ ਦੀ ਪਾਲਨਾ ਕਰਿਓ ਜਿਨ੍ਹਾਂ ਦਾ ਯਹੋਵਾਹ ਦੇ ਦਾਸ ਮੂਸਾ ਨੇ ਤੁਹਾਨੂੰ ਹੁਕਮ ਦਿੱਤਾ ਸੀ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨਾਲ ਪਿਆਰ ਕਰੋ ਅਤੇ ਉਸ ਦੇ ਸਾਰਿਆਂ ਰਾਹਾਂ ਉੱਤੇ ਚੱਲੋ ਅਤੇ ਉਸ ਦੇ ਹੁਕਮਾਂ ਦੀ ਪਾਲਨਾ ਕਰੋ ਅਤੇ ਉਸ ਵਿੱਚ ਬਣੇ ਰਹੋ ਅਤੇ ਆਪਣੇ ਸਾਰੇ ਮਨ ਨਾਲ, ਆਪਣੀ ਸਾਰੀ ਜਾਨ ਨਾਲ ਉਸ ਦੀ ਉਪਾਸਨਾ ਕਰੋ।