Joshua 23:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੀ ਮੌਤ ਦਾ ਸਮਾਂ ਹੁਣ ਕਰੀਬ-ਕਰੀਬ ਆ ਗਿਆ ਹੈ। ਤੁਸੀਂ ਜਾਣਦੇ ਹੋ ਅਤੇ ਸੱਚਮੁੱਚ ਯਕੀਨ ਕਰਦੇ ਹੋ ਕਿ ਯਹੋਵਾਹ ਨੇ ਤੁਹਾਡੇ ਲਈ ਬਹੁਤ ਸਾਰੀਆਂ ਮਹਾਨ ਗੱਲਾਂ ਕੀਤੀਆਂ ਹਨ। ਤੁਸੀਂ ਜਾਣਦੇ ਹੋ ਕਿ ਉਹ ਆਪਣੇ ਕਿਸੇ ਇਕਰਾਰ ਨੂੰ ਪੂਰਾ ਕਰਨ ਵਿੱਚ ਅਸਫ਼ਲ ਨਹੀਂ ਹੋਇਆ। ਯਹੋਵਾਹ ਨੇ ਉਹ ਹਰ ਇਕਰਾਰ ਪੂਰਾ ਕੀਤਾ ਹੈ ਜੋ ਉਸ ਨੇ ਸਾਡੇ ਨਾਲ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਭਈ ਏਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਓਹ ਸਾਰੇ ਤੁਹਾਡੇ ਲਈ ਪੂਰੇ ਹੋਏ। ਓਹਨਾਂ ਵਿੱਚੋਂ ਇੱਕ ਬਚਨ ਵੀ ਨਾ ਰਿਹਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ ਮੈਂ ਅੱਜ ਸਾਰੇ ਸੰਸਾਰ ਦੇ ਰਾਹ ਉੱਤੇ ਜਾਣ ਵਾਲਾ ਹਾਂ ਅਤੇ ਤੁਸੀਂ ਆਪਣੇ ਸਾਰੇ ਮਨਾਂ ਵਿੱਚ ਅਤੇ ਆਪਣੀਆਂ ਸਾਰੀਆਂ ਜਾਨਾਂ ਵਿੱਚ ਜਾਣਦੇ ਹੋ ਕਿ ਇਹਨਾਂ ਸਾਰਿਆਂ ਚੰਗਿਆਂ ਬਚਨਾਂ ਵਿੱਚ ਇੱਕ ਬਚਨ ਵੀ ਨਾ ਰਹਿ ਗਿਆ ਜਿਹੜਾ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ। ਉਹ ਸਾਰੇ ਤੁਹਾਡੇ ਲਈ ਪੂਰੇ ਹੋਏ। ਉਹਨਾਂ ਵਿੱਚੋਂ ਇੱਕ ਬਚਨ ਵੀ ਪੂਰਾ ਹੋਏ ਬਿਨ੍ਹਾਂ ਨਹੀਂ ਰਿਹਾ।