Joshua 23:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਰ ਨੇਕ ਇਕਰਾਰ ਜਿਹੜਾ ਤੁਹਾਡੇ ਯਹੋਵਾਹ ਪਰਮੇਸ਼ੁਰ ਨੇ ਸਾਡੇ ਨਾਲ ਕੀਤਾ ਸੱਚਾ ਸਿੱਧ ਹੋਇਆ ਹੈ। ਪਰ ਉਸੇ ਤਰ੍ਹਾਂ ਯਹੋਵਾਹ ਆਪਣੇ ਦੂਸਰੇ ਇਕਰਾਰ ਨੂੰ ਵੀ ਪੂਰਾ ਕਰਕੇ ਦਿਖਾਵੇਗਾ। ਉਸ ਨੇ ਇਕਰਾਰ ਕੀਤਾ ਸੀ ਕਿ ਜੇ ਤੁਸੀਂ ਮੰਦਾ ਕਰੋਂਗੇ ਤਾਂ ਤੁਹਾਡੇ ਨਾਲ ਮੰਦੀਆਂ ਗੱਲਾਂ ਵਾਪਰਨਗੀਆਂ, ਉਸ ਨੇ ਇਕਰਾਰ ਕੀਤਾ ਸੀ ਕਿ ਉਹ ਤੁਹਾਨੂੰ ਇਸ ਚੰਗੀ ਧਰਤੀ ਵਿੱਚੋਂ ਨਿਕਲ ਜਾਣ ਲਈ ਮਜ਼ਬੂਰ ਕਰ ਦੇਵੇਗਾ ਜਿਹੜੀ ਉਸ ਨੇ ਤੁਹਾਨੂੰ ਦਿੱਤੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਉਵੇਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੀਕ ਕਿ ਉਹ ਏਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਵੇਗਾ ਕੇ ਜਿਵੇਂ ਸਾਰੀਆਂ ਚੰਗੀਆਂ ਗੱਲਾਂ ਤੁਹਾਡੇ ਉੱਤੇ ਆਈਆਂ ਹਨ ਜਿਹੜੀਆਂ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਡੇ ਵਿਖੇ ਬੋਲਿਆ ਸੀ ਉਸੇ ਤਰ੍ਹਾਂ ਯਹੋਵਾਹ ਤੁਹਾਡੇ ਉੱਤੇ ਸਾਰੀਆਂ ਬੁਰੀਆਂ ਗੱਲਾਂ ਵੀ ਲਿਆਵੇਗਾ ਜਦ ਤੱਕ ਕਿ ਉਹ ਇਸ ਚੰਗੀ ਜ਼ਮੀਨ ਉੱਤੋਂ ਜਿਹੜੀ ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਤੁਹਾਨੂੰ ਦਿੱਤੀ ਹੈ ਤੁਹਾਡਾ ਨਾਸ ਨਾ ਕਰ ਦੇਵੇ।