Joshua 23:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਲੇ ਵੀ ਸਾਡੇ ਦਰਮਿਆਨ ਰਹਿਣ ਵਾਲੇ ਕੁਝ ਲੋਕ ਅਜਿਹੇ ਹਨ ਜਿਹੜੇ ਇਸਰਾਏਲ ਦੇ ਲੋਕ ਨਹੀਂ ਹਨ। ਉਹ ਲੋਕ ਆਪਣੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਉਨ੍ਹਾਂ ਲੋਕਾਂ ਨਾਲ ਦੋਸਤੀ ਨਾ ਕਰੋ। ਉਨ੍ਹਾਂ ਦੇ ਦੇਵਤਿਆਂ ਦੀ ਸੇਵਾ ਜਾਂ ਉਪਾਸਨਾ ਨਾ ਕਰੋ। ਉਨ੍ਹਾਂ ਦੇ ਨਾਮ ਵੀ ਨਾ ਉਚਾਰੋ ਅਤੇ ਉਨ੍ਹਾਂ ਦੇ ਨਾਵਾਂ ਦੀ ਸੌਂਹ ਨਾ ਖਾਵੋ ਅਤੇ ਉਨ੍ਹਾਂ ਦੀ ਉਪਾਸਨਾ ਜਾਂ ਉਨ੍ਹਾਂ ਦੇ ਅੱਗੇ ਨਾ ਝੁਕੋ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਓਹਨਾਂ ਦੇ ਦੇਵਤਿਆਂ ਦਾ ਨਾਉਂ ਵੀ ਨਾ ਉਚਰੋ, ਨਾ ਉਹਨਾਂ ਦੀ ਸੌਂਹ ਖਵਾਓ, ਨਾ ਓਹਨਾਂ ਦੀ ਉਪਾਸਨਾ ਕਰੋ ਅਤੇ ਨਾ ਓਹਨਾਂ ਦੇ ਅੱਗੇ ਮੱਥਾ ਟੇਕੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਤੁਸੀਂ ਇਨ੍ਹਾਂ ਕੌਮਾਂ ਦੇ ਵਿੱਚ ਨਾ ਵੜੋ ਜਿਹੜੀਆਂ ਤੁਹਾਡੇ ਵਿੱਚ ਬਾਕੀ ਰਹਿ ਗਈਆਂ ਹਨ ਅਤੇ ਤੁਸੀਂ ਉਹਨਾਂ ਦੇ ਦੇਵਤਿਆਂ ਦਾ ਨਾਮ ਵੀ ਜੁਬਾਨ ਤੇ ਨਾ ਲਿਆਓ, ਨਾ ਉਹਨਾਂ ਦੀ ਸਹੁੰ ਦੇਵੋ, ਨਾ ਉਹਨਾਂ ਦੀ ਉਪਾਸਨਾ ਕਰੋ ਅਤੇ ਨਾ ਉਹਨਾਂ ਦੇ ਅੱਗੇ ਮੱਥਾ ਟੇਕੋ।