Joshua 24:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਦੀ ਸ਼ਕਮ ਵਿਖੇ ਇਕੱਤ੍ਰਤਾ ਬੁਲਾਈ। ਫ਼ੇਰ ਯਹੋਸ਼ੁਆ ਨੇ ਬਜ਼ੁਰਗ ਆਗੁਆਂ, ਪਰਿਵਾਰਾਂ ਦੇ ਮੁਖੀਆਂ, ਜੱਜਾਂ ਅਤੇ ਇਸਰਾਏਲ ਦੇ ਅਧਿਕਾਰੀਆਂ ਅਤੇ ਹਾਕਮਾਂ ਅਤੇ ਜੱਜਾਂ ਨੂੰ ਬੁਲਾਇਆ। ਇਹ ਸਾਰੇ ਆਦਮੀ ਪਰਮੇਸ਼ੁਰ ਦੇ ਸਨਮੁੱਖ ਖਲੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਇਸਰਾਏਲ ਦਿਆਂ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇਕੱਠਾ ਕੀਤਾ ਅਤੇ ਇਸਰਾਏਲ ਦਿਆਂ ਬਜ਼ੁਰਗਾਂ, ਸਰਦਾਰਾਂ, ਨਿਆਉਂਕਾਰਾਂ ਅਤੇ ਹੁੱਦੇਦਾਰਾਂ ਨੂੰ ਸੱਦਿਆ ਅਤੇ ਓਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਸ਼ੁਆ ਨੇ ਇਸਰਾਏਲ ਦੇ ਸਾਰਿਆਂ ਗੋਤਾਂ ਨੂੰ ਸ਼ਕਮ ਵਿੱਚ ਇਕੱਠਿਆਂ ਕੀਤਾ ਅਤੇ ਇਸਰਾਏਲ ਦੇ ਬਜ਼ੁਰਗਾਂ, ਸਰਦਾਰਾਂ, ਨਿਆਂਈਆਂ ਅਤੇ ਅਧਿਕਾਰੀਆਂ ਨੂੰ ਸੱਦਿਆ ਅਤੇ ਉਹ ਆਪਣੇ ਆਪ ਪਰਮੇਸ਼ੁਰ ਦੇ ਅੱਗੇ ਹਾਜ਼ਰ ਹੋ ਗਏ।