Joshua 24:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਮੈਂ, ਯਹੋਵਾਹ ਨੇ, ਤੁਹਾਨੂੰ ਉਹ ਧਰਤੀ ਦਿੱਤੀ! ਤੁਸੀਂ ਉਸ ਧਰਤੀ ਲਈ ਮਿਹਨਤ ਨਹੀਂ ਕੀਤੀ ਸੀ-ਇਹ ਤੁਹਾਨੂੰ ਮੈਂ ਦਿੱਤੀ ਸੀ! ਤੁਸੀਂ ਉਨ੍ਹਾਂ ਸ਼ਹਿਰਾਂ ਨੂੰ ਨਹੀਂ ਸੀ ਉਸਾਰਿਆ-ਇਹ ਤੁਹਾਨੂੰ ਮੈਂ ਦਿੱਤੇ ਸਨ। ਅਤੇ ਹੁਣ ਤੁਸੀਂ ਉਸ ਧਰਤੀ ਅਤੇ ਉਨ੍ਹਾਂ ਸ਼ਹਿਰਾਂ ਵਿੱਚ ਰਹਿੰਦੇ ਹੋ। ਤੁਹਾਡੇ ਕੋਲ ਅੰਗੂਰਾਂ ਦੀਆਂ ਵੇਲਾਂ ਅਤੇ ਜ਼ੈਤੂਨ ਦੇ ਰੁੱਖਾਂ ਦੇ ਬਾਗ ਹਨ, ਪਰ ਉਨ੍ਹਾਂ ਬਾਗਾਂ ਨੂੰ ਤੁਸੀਂ ਨਹੀਂ ਸੀ ਲਗਾਇਆ।’”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤੁਹਾਨੂੰ ਇੱਕ ਦੇਸ ਦਿੱਤਾ ਜਿਹ ਦੇ ਉੱਤੇ ਤੁਸਾਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਜਿਹੜੇ ਤੁਸਾਂ ਨਹੀਂ ਉਸਾਰੇ ਪਰ ਤੁਸੀਂ ਉਨ੍ਹਾਂ ਦੇ ਵਿੱਚ ਵੱਸ ਗਏ। ਅੰਗੂਰੀ ਬਾਗਾਂ ਅਤੇ ਜ਼ੈਤੂਨੀ ਬਾਗਾਂ ਤੋਂ ਤੁਸੀਂ ਖਾਂਦੇ ਰਹੇ ਹੋ ਜਿਹੜੇ ਤੁਸਾਂ ਨਹੀਂ ਲਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਤੁਹਾਨੂੰ ਇੱਕ ਦੇਸ ਦਿੱਤਾ ਜਿਹ ਦੇ ਉੱਤੇ ਤੁਸੀਂ ਮਿਹਨਤ ਨਹੀਂ ਕੀਤੀ ਅਤੇ ਸ਼ਹਿਰ ਜਿਹੜੇ ਤੁਸੀਂ ਨਹੀਂ ਉਸਾਰੇ ਪਰ ਤੁਸੀਂ ਉਹਨਾਂ ਦੇ ਵਿੱਚ ਵੱਸ ਗਏ। ਅੰਗੂਰੀ ਬਾਗ਼ਾਂ ਅਤੇ ਜ਼ੈਤੂਨੀ ਬਾਗ਼ਾਂ ਤੋਂ ਤੁਸੀਂ ਖਾਂਦੇ ਰਹੇ ਹੋ ਜਿਹੜੇ ਤੁਸੀਂ ਨਹੀਂ ਲਾਏ।