Joshua 24:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, “ਹੁਣ ਤੁਸੀਂ ਯਹੋਵਾਹ ਦੇ ਸ਼ਬਦ ਸੁਣ ਲਏ ਹਨ। ਇਸ ਲਈ ਤੁਹਾਨੂੰ ਯਹੋਵਾਹ ਦਾ ਆਦਰ ਜ਼ਰੂਰ ਕਰਨਾ ਚਾਹੀਦਾ ਹੈ ਅਤੇ ਉਸਦੀ ਸੱਚੀ ਸੇਵਾ ਕਰਨੀ ਚਾਹੀਦੀ ਹੈ। ਉਨ੍ਹਾਂ ਝੂਠੇ ਦੇਵਤਿਆਂ ਨੂੰ ਸੁੱਟ ਦਿਉ ਜਿਨ੍ਹਾਂ ਦੀ ਤੁਹਾਡੇ ਪੁਰਖਿਆਂ ਨੇ ਉਪਾਸਨਾ ਕੀਤੀ ਸੀ। ਇਹ ਗੱਲ ਅਜਿਹੀ ਸੀ ਜਿਹੜੀ ਬਹੁਤ ਸਮਾਂ ਪਹਿਲਾਂ ਮਿਸਰ ਵਿੱਚ ਫ਼ਰਾਤ ਨਦੀ ਦੇ ਪਰਲੇ ਕੰਢੇ ਵਾਪਰੀ ਸੀ। ਹੁਣ ਤੁਹਾਨੂੰ ਸਿਰਫ਼ ਯਹੋਵਾਹ ਦੀ ਸੇਵਾ ਹੀ ਕਰਨੀ ਚਾਹੀਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਓਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਓਪਾਸਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਯਹੋਵਾਹ ਤੋਂ ਡਰੋ ਅਤੇ ਉਸ ਦੀ ਉਪਾਸਨਾ ਸਿਧਿਆਈ ਅਤੇ ਸਚਿਆਈ ਨਾਲ ਕਰੋ ਅਤੇ ਉਹਨਾਂ ਦੇਵਤਿਆਂ ਨੂੰ ਜਿਨ੍ਹਾਂ ਦੀ ਉਪਾਸਨਾ ਤੁਹਾਡੇ ਪਿਉ-ਦਾਦੇ ਦਰਿਆ ਪਾਰ ਅਤੇ ਮਿਸਰ ਵਿੱਚ ਕਰਦੇ ਸਨ ਕੱਢ ਦਿਓ ਅਤੇ ਯਹੋਵਾਹ ਹੀ ਦੀ ਉਪਾਸਨਾ ਕਰੋ।