Joshua 24:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਨੇ ਸਾਰੇ ਲੋਕਾਂ ਨੂੰ ਆਖਿਆ, “ਇਹ ਪੱਥਰ ਤੁਹਾਨੂੰ ਉਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਸਹਾਇਤਾ ਦੇਵੇਗਾ ਜਿਹੜੀਆਂ ਅਸੀਂ ਅੱਜ ਆਖੀਆਂ। ਜਦੋਂ ਅੱਜ ਯਹੋਵਾਹ ਸਾਡੇ ਨਾਲ ਗੱਲ ਕਰ ਰਿਹਾ ਸੀ ਇਹ ਪੱਥਰ ਇੱਥੇ ਹੀ ਸੀ। ਇਸ ਲਈ ਇਹ ਪੱਥਰ ਅਜਿਹੀ ਸ਼ੈਅ ਹੋਵੇਗਾ ਜਿਹੜੀ ਤੁਹਾਨੂੰ ਇਹ ਯਾਦ ਕਰਨ ਵਿੱਚ ਸਹਾਈ ਹੋਵੇਗੀ ਕਿ ਅੱਜ ਕੀ ਵਾਪਰਿਆ। ਇਹ ਪੱਥਰ ਤੁਹਾਡੇ ਖਿਲਾਫ਼ ਇੱਕ ਪ੍ਰਮਾਣ ਹੋਵੇਗਾ। ਇਹ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਹੋਣ ਤੋਂ ਰੋਕੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਵੇਖੋ, ਏਹ ਪੱਥਰ ਸਾਡੇ ਵਿੱਚ ਇੱਕ ਗਵਾਹ ਹੈ ਕਿਉਂ ਜੋ ਏਸ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਸੁਣੀਆਂ ਹਨ ਜਿਹੜੀਆਂ ਉਸ ਨੇ ਸਾਡੇ ਨਾਲ ਕੀਤੀਆਂ ਅਤੇ ਏਹ ਤੁਹਾਡੇ ਉੱਤੇ ਗਵਾਹੀ ਹੋਵੇਗਾ ਮਤੇ ਤੁਸੀਂ ਆਪਣੇ ਪਰਮੇਸ਼ੁਰ ਤੋਂ ਮੁੱਕਰ ਜਾਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਸ਼ੁਆ ਨੇ ਸਾਰੀ ਪਰਜਾ ਨੂੰ ਆਖਿਆ, ਵੇਖੋ, ਇਹ ਪੱਥਰ ਸਾਡੇ ਵਿੱਚ ਇੱਕ ਗਵਾਹ ਹੈ ਕਿਉਂ ਜੋ ਇਸ ਨੇ ਯਹੋਵਾਹ ਦੀਆਂ ਸਾਰੀਆਂ ਗੱਲਾਂ ਸੁਣੀਆਂ ਹਨ ਜਿਹੜੀਆਂ ਉਸ ਨੇ ਸਾਡੇ ਨਾਲ ਕੀਤੀਆਂ ਅਤੇ ਇਹ ਤੁਹਾਡੇ ਉੱਤੇ ਗਵਾਹੀ ਲਈ ਹੋਵੇਗਾ ਅਜਿਹਾ ਨਾ ਹੋਵੇ ਕਿ ਤੁਸੀਂ ਆਪਣੇ ਪਰਮੇਸ਼ੁਰ ਤੋਂ ਮੁੱਕਰ ਜਾਓ।