Joshua 3:13 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ, ਯਹੋਵਾਹ ਦਾ ਸੰਦੂਕ ਲੈ ਕੇ ਜਾਣਗੇ ਯਹੋਵਾਹ ਸਾਰੀ ਦੁਨੀਆ ਦਾ ਪ੍ਰਭੂ ਹੈ। ਉਹ ਪਵਿੱਤਰ ਸੰਦੂਕ ਨੂੰ ਤੁਹਾਡੇ ਸਾਹਮਣੇ ਯਰਦਨ ਨਦੀ ਵਿੱਚ ਲੈ ਕੇ ਜਾਣਗੇ ਜਦੋਂ ਉਹ ਪਾਣੀ ਵਿੱਚ ਦਾਖਲ ਹੋਣਗੇ ਯਰਦਨ ਨਦੀ ਦਾ ਪਾਣੀ ਵਗਣੋ ਹਟ ਜਾਵੇਗਾ ਪਾਣੀ ਠਹਿਰ ਜਾਵੇਗਾ। ਅਤੇ ਉਸ ਸਥਾਨ ਦੇ ਪਿੱਛੇ ਬੰਨ੍ਹ ਵਾਂਗ ਭਰ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਵੇਗਾ ਕਿ ਜਿਸ ਵੇਲੇ ਜਾਜਕਾਂ ਦੇ ਪੈਰਾਂ ਦੀਆਂ ਤਲੀਆਂ ਜਿਹੜੇ ਯਹੋਵਾਹ ਸਾਰੀ ਧਰਤੀ ਦੇ ਪ੍ਰਭੁ ਦਾ ਸੰਦੂਕ ਚੁੱਕਦੇ ਹਨ ਯਰਦਨ ਦਿਆਂ ਪਾਣੀਆਂ ਵਿੱਚ ਧਰੀਆਂ ਜਾਣ ਤਾਂ ਯਰਦਨ ਦੇ ਪਾਣੀ ਉਨ੍ਹਾਂ ਪਾਣੀਆਂ ਤੋਂ ਜਿਹੜੇ ਉੱਤੋਂ ਵਗਦੇ ਹਨ ਵੱਖਰੇ ਵੱਖਰੇ ਹੋ ਜਾਣਗੇ ਅਤੇ ਓਹ ਇੱਕ ਢੇਰ ਹੋ ਕੇ ਖਲੋ ਜਾਣਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਵੇਗਾ ਕਿ ਜਿਸ ਵੇਲੇ ਜਾਜਕਾਂ ਦੇ ਪੈਰ ਜਿਹੜੇ ਯਹੋਵਾਹ ਸਾਰੀ ਧਰਤੀ ਦੇ ਪ੍ਰਭੂ ਦਾ ਸੰਦੂਕ ਚੁੱਕਦੇ ਹਨ ਯਰਦਨ ਦੇ ਪਾਣੀਆਂ ਵਿੱਚ ਰੱਖੇ ਜਾਣ ਤਾਂ ਯਰਦਨ ਦੇ ਪਾਣੀ ਉਹਨਾਂ ਪਾਣੀਆਂ ਤੋਂ ਜਿਹੜੇ ਉੱਤੋਂ ਵਗਦੇ ਹਨ ਵੱਖਰੇ-ਵੱਖਰੇ ਹੋ ਜਾਣਗੇ ਅਤੇ ਉਹ ਇੱਕ ਢੇਰ ਹੋ ਕੇ ਖੜ੍ਹਾ ਹੋ ਜਾਣਗੇ।