Joshua 3:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਫ਼ੌਰਨ ਹੀ, ਪਾਣੀ ਵਗਣੋ ਰੁਕ ਗਿਆ। ਪਾਣੀ ਉਸ ਥਾਂ ਦੇ ਪਿੱਛੇ ਬੰਨ੍ਹ ਵਾਂਗ ਭਰਿਆ ਹੋਇਆ ਸੀ। ਪਾਣੀ ਨਦੀ ਦੇ ਉੱਪਰ ਵੱਲ ਦੂਰ ਤੀਕ ਉੱਚਾ ਉੱਠਿਆ ਹੋਇਆ ਸੀ-(ਸਾਰਥਾਨ ਦੇ ਕਸਬੇ) ਆਦਮ ਤੀਕ। ਲੋਕਾਂ ਨੇ ਯਰੀਹੋ ਦੇ ਨਜ਼ਦੀਕ ਨਦੀ ਪਾਰ ਕੀਤੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉੱਤੋਂ ਵੱਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਓਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਉੱਕੇ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਦੇ ਸਾਹਮਣੇ ਦੀ ਪਾਰ ਲੰਘੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉੱਤੋਂ ਵਗਣ ਵਾਲੇ ਪਾਣੀ ਆਦਾਮ ਸ਼ਹਿਰ ਦੇ ਕੋਲ ਜਿਹੜਾ ਸਾਰਥਾਨ ਦੇ ਲਾਗੇ ਹੈ ਬਹੁਤ ਦੂਰੋਂ ਠਹਿਰ ਗਏ ਅਤੇ ਇੱਕ ਢੇਰ ਹੋ ਕੇ ਖਲੋ ਗਏ ਅਤੇ ਉਹ ਪਾਣੀ ਜਿਹੜੇ ਅਰਾਬਾਹ ਦੇ ਸਮੁੰਦਰ ਅਰਥਾਤ ਖਾਰੇ ਸਮੁੰਦਰ ਵੱਲ ਵਹਿੰਦੇ ਸਨ ਪੂਰੀ ਤਰ੍ਹਾਂ ਹੀ ਅੱਡ ਹੋ ਗਏ ਤਾਂ ਲੋਕ ਯਰੀਹੋ ਸ਼ਹਿਰ ਦੇ ਸਾਹਮਣੇ ਹੀ ਪਾਰ ਲੰਘੇ।