Joshua 4:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਯਹੋਸ਼ੁਆ ਨੂੰ ਆਦੇਸ਼ ਦੇ ਦਿੱਤਾ ਸੀ ਕਿ ਉਹ ਲੋਕਾਂ ਨੂੰ ਦੱਸ ਦੇਵੇ ਕਿ ਉਨ੍ਹਾਂ ਨੇ ਕੀ ਕਰਨਾ ਹੈ। ਇਹ ਉਹੀ ਗੱਲਾਂ ਸਨ ਜਿਹੜੀਆਂ ਮੂਸਾ ਨੇ ਯਹੋਸ਼ੁਆ ਨੂੰ ਜ਼ਰੂਰ ਕਰਨ ਲਈ ਆਖੀਆਂ ਸਨ। ਇਸ ਲਈ ਜਿਹੜੇ ਜਾਜਕ ਪਵਿੱਤਰ ਸੰਦੂਕ ਨੂੰ, ਲਈ ਖਲੋਤੇ ਸਨ ਉਦੋਂ ਤੀਕ ਨਦੀ ਦੇ ਅੱਧ ਵਿੱਚਕਾਰ ਖਲੋਤੇ ਰਹੇ ਜਦੋਂ ਤੱਕ ਕਿ ਉਹ ਸਾਰੀਆਂ ਗੱਲਾਂ ਕਰ ਨਹੀਂ ਲਈਆਂ ਗਈਆਂ। ਲੋਕ ਕਾਹਲੀ ਨਾਲ ਨਦੀ ਦੇ ਪਾਰ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਓਹ ਜਾਜਕ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਦੇ ਵਿੱਚਕਾਰ ਖੜੇ ਰਹੇ ਜਦ ਤੀਕ ਸਭ ਕੁਝ ਪੂਰਾ ਨਾ ਹੋ ਗਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਲੋਕਾ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਅਰਥਾਤ ਉਨ੍ਹਾਂ ਸਾਰਿਆਂ ਹੁਕਮਾਂ ਅਨੁਸਾਰ ਜਿਹੜੇ ਮੂਸਾ ਨੇ ਯਹੋਸ਼ੁਆ ਨੂੰ ਦਿੱਤੇ ਸਨ ਤਾਂ ਲੋਕਾਂ ਛੇਤੀ ਕੀਤੀ ਅਤੇ ਪਾਰ ਲੰਘ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਉਹ ਜਾਜਕ ਜਿਹੜੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਦੇ ਵਿੱਚਕਾਰ ਖੜੇ ਰਹੇ ਜਦ ਤੱਕ ਸਭ ਕੁਝ ਪੂਰਾ ਨਾ ਹੋ ਗਿਆ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਲੋਕਾਂ ਨਾਲ ਬੋਲਣ ਦਾ ਹੁਕਮ ਦਿੱਤਾ ਸੀ ਅਰਥਾਤ ਉਹਨਾਂ ਸਾਰਿਆਂ ਹੁਕਮਾਂ ਅਨੁਸਾਰ ਜਿਹੜੇ ਮੂਸਾ ਨੇ ਯਹੋਸ਼ੁਆ ਨੂੰ ਦਿੱਤੇ ਸਨ ਤਾਂ ਲੋਕਾਂ ਨੇ ਛੇਤੀ ਕੀਤੀ ਅਤੇ ਪਾਰ ਲੰਘ ਗਏ।