Joshua 4:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਊਬੇਨ, ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਮੂਸਾ ਦੀ ਗੱਲ ਮੰਨੀ। ਇਨ੍ਹਾਂ ਆਦਮੀਆਂ ਨੇ ਹੋਰਨਾਂ ਲੋਕਾਂ ਦੇ ਸਾਹਮਣੇ ਨਦੀ ਪਾਰ ਕੀਤੀ। ਇਹ ਆਦਮੀ ਲੜਾਈ ਲਈ ਤਿਆਰ ਸਨ। ਉਹ ਇਸਰਾਏਲ ਦੇ ਬਾਕੀ ਦੇ ਲੋਕਾਂ ਦੀ ਧਰਤੀ ਨੂੰ ਹਾਸਿਲ ਕਰਨ ਵਿੱਚ ਸਹਾਇਤਾ ਕਰਨ ਜਾ ਰਹੇ ਸਨ ਜਿਹੜੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਦੇਣ ਦਾ ਇਕਰਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਰਊਬੇਨ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਅੱਗੋਂ ਦੀ ਸ਼ਸਤਰ ਧਾਰੀ ਹੋ ਕੇ ਮੂਸਾ ਦੇ ਆਖਣ ਅਨੁਸਾਰ ਪਾਰ ਲੰਘੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਰਊਬੇਨੀ, ਗਾਦੀ ਅਤੇ ਮਨੱਸ਼ਹ ਦਾ ਅੱਧਾ ਗੋਤ ਇਸਰਾਏਲੀਆਂ ਦੇ ਅੱਗੋਂ ਦੀ ਸ਼ਸਤਰ ਧਾਰੀ ਹੋ ਕੇ ਮੂਸਾ ਦੇ ਆਖਣ ਅਨੁਸਾਰ ਪਾਰ ਲੰਘੇ।