Joshua 4:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕਾ ਨੇ ਯਹੋਸ਼ੁਆ ਦੀ ਗੱਲ ਮੰਨ ਲਈ। ਉਨ੍ਹਾਂ ਨੇ ਆਪਣੇ ਨਾਲ ਸੰਦੂਕ ਚੁੱਕ ਲਿਆ ਅਤੇ ਨਦੀ ਵਿੱਚੋਂ ਬਾਹਰ ਆ ਗਏ। ਜਦੋਂ ਜਾਜਕਾਂ ਦੇ ਪੈਰ ਨਦੀ ਦੇ ਦੂਸਰੇ ਕੰਢੇ ਧਰਤੀ ਨੂੰ ਛੂਹੇ, ਨਦੀ ਦਾ ਪਾਣੀ ਫ਼ੇਰ ਵਗਣ ਲੱਗ ਪਿਆ। ਪਾਣੀ ਉਸੇ ਤਰ੍ਹਾਂ ਕੰਢਿਆਂ ਤੋਂ ਬਾਹਰ ਵਗਣ ਲੱਗਿਆ ਜਿਵੇਂ ਲੋਕਾਂ ਦੇ ਇਸ ਨੂੰ ਪਾਰ ਕਰਨ ਤੋਂ ਪਹਿਲਾ ਵਗਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਓਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਵਿੱਚੋਂ ਉਤਾਹਾਂ ਆਏ ਅਤੇ ਜਦ ਉਨ੍ਹਾਂ ਜਾਜਕਾਂ ਦਿਆਂ ਪੈਰਾਂ ਦੀਆਂ ਤਲੀਆਂ ਸੁੱਕੀ ਧਰਤੀ ਉੱਤੇ ਟਿਕੀਆਂ ਤਾਂ ਯਰਦਨ ਦੇ ਪਾਣੀ ਆਪਣੀ ਥਾਂ ਉੱਤੇ ਮੁੜ ਆਏ ਅਤੇ ਅੱਗੇ ਵਾਂਙੁ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਗਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸ ਤਰ੍ਹਾਂ ਹੋਇਆ ਕਿ ਜਦ ਉਹ ਜਾਜਕ ਜਿਹੜੇ ਯਹੋਵਾਹ ਦੇ ਨੇਮ ਦੇ ਸੰਦੂਕ ਨੂੰ ਚੁੱਕੀ ਜਾਂਦੇ ਸਨ ਯਰਦਨ ਵਿੱਚੋਂ ਬਾਹਰ ਆਏ ਅਤੇ ਜਦ ਉਹਨਾਂ ਜਾਜਕਾਂ ਦੇ ਪੈਰਾਂ ਦੀਆਂ ਤਲੀਆਂ ਸੁੱਕੀ ਧਰਤੀ ਉੱਤੇ ਟਿਕੀਆਂ ਤਾਂ ਯਰਦਨ ਦੇ ਪਾਣੀ ਆਪਣੇ ਥਾਂ ਉੱਤੇ ਮੁੜ ਆਏ ਅਤੇ ਅੱਗੇ ਵਾਂਗੂੰ ਆਪਣਿਆਂ ਸਾਰਿਆਂ ਕੰਢਿਆਂ ਉੱਤੇ ਚੜ੍ਹ ਗਏ।