Joshua 4:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਦੀ ਗੱਲ ਮੰਨ ਲਈ। ਉਹ ਯਰਦਨ ਨਦੀ ਦੇ ਅੱਧ ਵਿੱਚਕਾਰੋਂ ਬਾਰਾਂ ਪੱਥਰ ਚੁੱਕ ਲਿਆਏ। ਇਸਰਾਏਲ ਦੇ ਹਰ ਬਾਰਾਂ ਪਰਿਵਾਰ-ਸਮੂਹਾਂ ਲਈ ਇੱਕ-ਇੱਕ ਪੱਥਰ ਸੀ। ਉਨ੍ਹਾਂ ਨੇ ਅਜਿਹਾ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਆਦੇਸ਼ ਦਿੱਤਾ ਸੀ। ਲੋਕਾਂ ਨੇ ਪੱਥਰ ਆਪਣੇ ਨਾਲ ਲੈ ਲਏ। ਫ਼ੇਰ ਉਨ੍ਹਾਂ ਨੇ ਉਹ ਪੱਥਰ ਉੱਥੇ ਰੱਖ ਦਿੱਤੇ ਜਿੱਥੇ ਉਨ੍ਹਾਂ ਨੇ ਆਪਣਾ ਡੇਰਾ ਲਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਜਿਵੇਂ ਯਹੋਸ਼ੁਆ ਨੇ ਹੁਕਮ ਦਿੱਤਾ ਤਿਵੇਂ ਹੀ ਇਸਰਾਏਲੀਆਂ ਨੇ ਕੀਤਾ ਅਤੇ ਜਿਵੇਂ ਯਹੋਵਾਹ ਯਹੋਸ਼ੁਆ ਨਾਲ ਬੋਲਿਆ ਸੀ ਓਹਨਾਂ ਨੇ ਇਸਰਾਏਲੀਆਂ ਦੇ ਗੋਤਾਂ ਦੀ ਗਿਣਤੀ ਅਨੁਸਾਰ ਯਰਦਨ ਦੇ ਵਿੱਚੋਂ ਬਾਰਾਂ ਪੱਥਰ ਚੁੱਕ ਲਏ ਅਤੇ ਉਨ੍ਹਾਂ ਨੂੰ ਆਪਣੇ ਨਾਲ ਪੜਾਓ ਵਿੱਚ ਲੈ ਗਏ ਅਤੇ ਉਨ੍ਹਾਂ ਨੂੰ ਉੱਥੇ ਰੱਖ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਬਾਅਦ ਜਿਵੇਂ ਯਹੋਸ਼ੁਆ ਨੇ ਹੁਕਮ ਦਿੱਤਾ ਉਸੇ ਤਰ੍ਹਾਂ ਹੀ ਇਸਰਾਏਲੀਆਂ ਨੇ ਕੀਤਾ ਅਤੇ ਜਿਵੇਂ ਯਹੋਵਾਹ ਯਹੋਸ਼ੁਆ ਨਾਲ ਬੋਲਿਆ ਸੀ ਉਹਨਾਂ ਨੇ ਇਸਰਾਏਲੀਆਂ ਦੇ ਗੋਤਾਂ ਦੀ ਗਿਣਤੀ ਅਨੁਸਾਰ ਯਰਦਨ ਦੇ ਵਿੱਚੋਂ ਬਾਰਾਂ ਪੱਥਰ ਚੁੱਕ ਲਏ ਅਤੇ ਉਹਨਾਂ ਨੂੰ ਆਪਣੇ ਨਾਲ ਲੈ ਗਏ ਅਤੇ ਉਹਨਾਂ ਨੂੰ ਉੱਥੇ ਰੱਖ ਦਿੱਤਾ।