Joshua 5:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਰਦਨ ਨਦੀ ਦੇ ਪੱਛਮੀ ਪਾਸੇ ਵਾਲੇ ਅਮੋਰੀਆ ਦੇ ਰਾਜਿਆ ਅਤੇ ਭੂਮੱਧ ਸਾਗਰ ਦੇ ਕੰਢੇ ਰਹਿਣ ਵਾਲੇ ਕਨਾਨੀ ਰਾਜਿਆਂ ਨੇ ਇਸ ਬਾਰੇ ਸੁਣਿਆ, ਉਹ ਬਹੁਤ ਭੈਭੀਤ ਹੋ ਗਏ। ਉਸ ਤੋਂ ਮਗਰੋਂ ਉਹ ਇਸਰਾਏਲ ਦੇ ਲੋਕਾਂ ਦੇ ਵਿਰੁੱਧ ਲੜਨ ਲਈ ਇੰਨੇ ਬਹਾਦਰ ਨਾ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਅਮੋਰੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਯਰਦਨ ਦੇ ਪਾਰ ਲਹਿੰਦੇ ਪਾਸੇ ਸਨ ਅਤੇ ਕਨਾਨੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਸਮੁੰਦਰ ਦੇ ਨੇੜੇ ਸਨ ਸੁਣਿਆ ਕਿ ਯਹੋਵਾਹ ਨੇ ਇਸਰਾਲੀਆਂ ਦੇ ਅੱਗੋਂ ਯਰਦਨ ਦਿਆਂ ਪਾਣੀਆਂ ਨੂੰ ਸੁਕਾ ਦਿੱਤਾ ਜਦ ਤੀਕ ਓਹ ਪਾਰ ਨਾ ਲੰਘੇ ਤਾਂ ਉਨ੍ਹਾਂ ਦੇ ਮਨ ਪਾਣੀਓਂ ਪਾਣੀ ਹੋ ਗਏ ਅਤੇ ਉਨ੍ਹਾਂ ਵਿੱਚ ਇਸਰਾਏਲੀਆਂ ਦੇ ਕਾਰਨ ਹਿੰਮਤ ਨਾ ਰਹੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਮੋਰੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਯਰਦਨ ਦੇ ਪਾਰ ਸਨ ਅਤੇ ਕਨਾਨੀਆਂ ਦੇ ਸਾਰੇ ਰਾਜਿਆਂ ਨੇ ਜਿਹੜੇ ਸਮੁੰਦਰ ਦੇ ਨੇੜੇ ਸਨ ਸੁਣਿਆ ਕਿ ਯਹੋਵਾਹ ਨੇ ਇਸਰਾਏਲੀਆਂ ਦੇ ਅੱਗੋਂ ਯਰਦਨ ਦੇ ਪਾਣੀਆਂ ਨੂੰ ਸੁੱਕਾ ਦਿੱਤਾ ਜਦ ਤੱਕ ਉਹ ਪਾਰ ਨਾ ਲੰਘੇ ਤਾਂ ਉਹਨਾਂ ਦੇ ਮਨ ਘਬਰਾ ਗਏ ਅਤੇ ਉਹਨਾਂ ਵਿੱਚ ਇਸਰਾਏਲੀਆਂ ਦੇ ਕਾਰਨ ਹਿੰਮਤ ਨਾ ਰਹੀ।