Joshua 6:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਸੱਤ ਜਾਜਕਾਂ ਨੇ ਸੱਤ ਤੁਰ੍ਹੀਆਂ ਚੁੱਕ ਲਈਆਂ। ਉਹ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਅੱਗੇ ਮਾਰਚ ਕਰਦੇ ਹੋਏ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਤੁਰ ਰਹੇ ਸਨ। ਹਥਿਆਰ ਬੰਦ ਸਿਪਾਹੀ ਉਨ੍ਹਾਂ ਦੇ ਅੱਗੇ ਮਾਰਚ ਕਰ ਰਹੇ ਸਨ। ਬਾਕੀ ਦੇ ਲੋਕ ਯਹੋਵਾਹ ਦੇ ਪਵਿੱਤਰ ਸੰਦੂਕ ਦੇ ਪਿੱਛੇ ਮਾਰਚ ਕਰ ਰਹੇ ਸਨ। ਉਹ ਮਾਰਚ ਕਰਦੇ ਹੋਏ ਅਤੇ ਤੁਰ੍ਹੀਆਂ ਵਜਾਉਂਦੇ ਹੋਏ ਸ਼ਹਿਰ ਦੇ ਆਲੇ-ਦੁਆਲੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੱਤ ਜਾਜਕ ਮੇਢੇ ਦੇ ਸਿੰਙਾਂ ਦੀਆਂ ਸੱਤ ਤੁਰ੍ਹੀਆਂ ਲਈ ਯਹੋਵਾਹ ਦੇ ਸੰਦੂਕ ਦੇ ਅੱਗੇ ਅੱਗੇ ਤੁਰੇ ਜਾਂਦੇ ਸਨ ਅਤੇ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ ਅਤੇ ਸ਼ਸਤਰ ਧਾਰੀ ਉਨ੍ਹਾਂ ਦੇ ਅੱਗੇ ਤੁਰੇ ਜਾਂਦੇ ਸਨ। ਪਿੱਛਲੇ ਯਹੋਵਾਹ ਦੇ ਸੰਦੂਕ ਦੇ ਮਗਰ ਮਗਰ ਤੁਰੇ ਜਾਂਦੇ ਸਨ ਅਤੇ ਓਹ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਤ ਜਾਜਕ ਸੱਤ ਤੁਰ੍ਹੀਆਂ ਲਈ ਯਹੋਵਾਹ ਦੇ ਸੰਦੂਕ ਦੇ ਅੱਗੇ-ਅੱਗੇ ਤੁਰੇ ਜਾਂਦੇ ਸਨ ਅਤੇ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ ਅਤੇ ਸ਼ਸਤਰ ਧਾਰੀ ਉਹਨਾਂ ਦੇ ਅੱਗੇ-ਅੱਗੇ ਤੁਰੇ ਜਾਂਦੇ ਸਨ। ਪਿੱਛਲੇ ਯਹੋਵਾਹ ਦੇ ਸੰਦੂਕ ਦੇ ਮਗਰ-ਮਗਰ ਤੁਰੇ ਜਾਂਦੇ ਸਨ ਅਤੇ ਉਹ ਤੁਰ੍ਹੀਆਂ ਵਜਾਉਂਦੇ ਜਾਂਦੇ ਸਨ।