Joshua 6:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਇਹ ਵੀ ਯਾਦ ਰੱਖੋ ਸਾਨੂੰ ਹੋਰ ਹਰ ਚੀਜ਼ ਜ਼ਰੂਰ ਤਬਾਹ ਕਰ ਦੇਣੀ ਚਾਹੀਦੀ ਹੈ। ਉਹ ਚੀਜ਼ਾਂ ਨਹੀਂ ਚੁੱਕਣੀਆਂ। ਜੇ ਤੁਸੀਂ ਉਹ ਚੀਜ਼ਾਂ ਚੁੱਕ ਲਵੋਂਗੇ ਅਤੇ ਉਨ੍ਹਾਂ ਨੂੰ ਡੇਰੇ ਵਿੱਚ ਲੈ ਆਵੋਂਗੇ ਤਾਂ ਤੁਹਾਨੂੰ ਖੁਦ ਨੂੰ ਵੀ ਤਬਾਹ ਕਰ ਦਿੱਤਾ ਜਾਵੇਗਾ। ਅਤੇ ਤੁਸੀਂ ਇਸਰਾਏਲ ਦੇ ਸਮੂਹ ਲੋਕਾਂ ਲਈ ਮੁਸੀਬਤ ਦਾ ਕਾਰਣ ਬਣੋਗੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਮਣਸੀਆਂ ਹੋਈਆਂ ਚੀਜ਼ਾਂ ਤੋਂ ਬਚਾ ਰੱਖਿਓ ਮਤੇ ਤੁਸੀਂ ਅਰਪਣ ਕੀਤੇ ਹੋਏ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁਖ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੁਸੀਂ ਵੱਡੇ ਜਤਨ ਨਾਲ ਆਪਣੇ ਆਪ ਨੂੰ ਚੜ੍ਹਾਵੇ ਦੀਆਂ ਚੀਜ਼ਾਂ ਤੋਂ ਬਚਾ ਕੇ ਰੱਖਿਓ ਕਿਤੇ ਤੁਸੀਂ ਉਸ ਵਿੱਚੋਂ ਲਓ ਅਤੇ ਇਉਂ ਤੁਸੀਂ ਇਸਰਾਏਲ ਦੇ ਡੇਰੇ ਨੂੰ ਸਰਾਪੀ ਬਣਾਓ ਅਤੇ ਉਸ ਨੂੰ ਦੁੱਖ ਦਿਓ।