Joshua 6:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵੇਲੇ, ਯਹੋਸ਼ੁਆ ਨੇ ਇਹ ਮਹੱਤਵਪੂਰਣ ਇਕਰਾਰ ਕੀਤਾ, “ਯਹੋਵਾਹ ਉਸ ਆਦਮੀ ਨੂੰ ਸਰਾਪੇਗਾ ਜੋ ਯਰੀਹੋ ਸ਼ਹਿਰ ਨੂੰ ਫ਼ਿਰ ਤੋਂ ਉਸਾਰੇਗਾ। ਉਹ ਜੋ ਉਸ ਸ਼ਹਿਰ ਦੀ ਬੁਨਿਆਦ ਰੱਖੇਗਾ ਆਪਣਾ ਸਭ ਤੋਂ ਵੱਡਾ ਪੁੱਤਰ ਗਵਾ ਲਵੇਗਾ। ਜੋ ਵੀ ਕੋਈ ਆਦਮੀ ਫ਼ਾਟਕ ਖੜ੍ਹਾ ਕਰੇਗਾ ਆਪਣੇ ਸਭ ਤੋਂ ਛੋਟੇ ਪੁੱਤਰ ਨੂੰ ਗਵਾ ਲਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਉਸ ਵੇਲੇ ਸੌਂਹ ਖਾਧੀ ਸੀ ਭਈ ਜੋ ਮਨੁੱਖ ਉੱਠ ਕੇ ਏਸ ਸ਼ਹਿਰ ਯਰੀਹੋ ਨੂੰ ਫੇਰ ਬਣਾਵੇ ਉਹ ਯਹੋਵਾਹ ਦੇ ਅੱਗੇ ਸਰਾਪੀ ਹੋਵੇ। ਉਹ ਆਪਣੇ ਪਲੋਠੇ ਉੱਤੇ ਉਹ ਦੀ ਨਿਉਂ ਰੱਖੇਗਾ ਅਤੇ ਆਪਣੇ ਛੋਟੇ ਪੁੱਤ੍ਰ ਉੱਤੇ ਉਹ ਦਾ ਬੂਹਾ ਲਾਵੇਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਨੇ ਉਸ ਵੇਲੇ ਸਹੁੰ ਖਾਧੀ ਸੀ ਕਿ ਜੋ ਮਨੁੱਖ ਉੱਠ ਕੇ ਇਸ ਸ਼ਹਿਰ ਯਰੀਹੋ ਨੂੰ ਫਿਰ ਬਣਾਏ ਉਹ ਯਹੋਵਾਹ ਦੇ ਅੱਗੇ ਸਰਾਪੀ ਹੋਵੇ। ਜਦ ਉਹ ਇਸ ਦੀ ਨੀਂਹ ਰੱਖੇਗਾ ਤਾਂ ਉਸਦਾ ਪਹਿਲੌਠਾ ਪੁੱਤਰ ਮਰੇਗਾ ਅਤੇ ਜਦ ਉਹ ਦਾ ਬੂਹਾ ਲਾਵੇਗਾ ਤਦ ਉਸਦਾ ਛੋਟਾ ਪੁੱਤਰ ਮਰੇਗਾ!