Joshua 6:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਾਜਕ ਤੁਰ੍ਹੀਆਂ ਨਾਲ ਬਹੁਤ ਉੱਚਾ ਸ਼ੋਰ ਪੈਦਾ ਕਰਨਗੇ। ਜਦੋਂ ਤੁਸੀਂ ਉਹ ਸ਼ੋਰ ਸੁਣੋ ਤਾਂ ਸਾਰੇ ਲੋਕਾਂ ਨੂੰ ਸ਼ੋਰ ਮਚਾਉਣਾ ਸ਼ੁਰੂ ਕਰਨ ਲਈ ਆਖੋ। ਜਦੋਂ ਤੁਸੀਂ ਇਵੇਂ ਕਰੋਂਗੇ, ਤਾਂ ਸ਼ਹਿਰ ਦੀਆਂ ਕੰਧਾਂ ਢਹਿ ਜਾਣਗੀਆਂ ਅਤੇ ਤੁਹਾਡੇ ਲੋਕ ਸ਼ਹਿਰ ਵਿੱਚ ਸਿਧੇ ਹੀ ਪ੍ਰਵੇਸ਼ ਕਰਨ ਦੇ ਯੋਗ ਹੋ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਵੇਗਾ ਕਿ ਜਦ ਓਹ ਚਿਰ ਤੀਕ ਮੇਢੇ ਦੇ ਸਿੰਙਾਂ ਦੀਆਂ ਤੁਰ੍ਹੀਆਂ ਵਜਾਉਣ ਅਤੇ ਜਦ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਸਾਰੇ ਲੋਕ ਵੱਡੇ ਜ਼ੋਰ ਨਾਲ ਜੈ ਕਾਰਾ ਗਜਾਉਣ ਤਾਂ ਸ਼ਹਿਰ ਦਾ ਧੂੜਕੋਟ ਮੁੱਢ ਤੀਕ ਢਹਿ ਪਵੇਗਾ ਅਤੇ ਪਰਜਾ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਉੱਤਾਹਾਂ ਜਾਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਦੇਰ ਤੱਕ ਮੇਢੇ ਦੇ ਸਿੰਗਾਂ ਦੀਆਂ ਤੁਰ੍ਹੀਆਂ ਵਜਾਉਣ ਅਤੇ ਜਦ ਤੁਸੀਂ ਤੁਰ੍ਹੀ ਦੀ ਅਵਾਜ਼ ਸੁਣੋ ਤਾਂ ਸਾਰੇ ਲੋਕ ਵੱਡੇ ਜ਼ੋਰ ਨਾਲ ਜੈ ਜੈ ਕਾਰ ਕਰਨ ਤਾਂ ਸ਼ਹਿਰ ਦੀ ਸ਼ਹਿਰਪਨਾਹ ਨੀਂਹ ਤੋਂ ਡਿੱਗ ਪਵੇਗੀ ਅਤੇ ਪਰਜਾ ਵਿੱਚੋਂ ਹਰ ਮਨੁੱਖ ਆਪਣੇ ਸਾਹਮਣੇ ਸਿੱਧਾ ਉਤਾਹਾਂ ਜਾਵੇਗਾ।