Joshua 7:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਲੋਕਾਂ ਨੇ ਮੇਰੇ ਵਿਰੁੱਧ ਗੁਨਾਹ ਕੀਤਾ। ਉਨ੍ਹਾਂ ਨੇ ਮੇਰਾ ਉਹ ਇਕਰਾਰਨਾਮਾ ਤੋੜਿਆ ਜਿਸ ਨੂੰ ਮੰਨਣ ਦਾ ਮੈਂ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਕੁਝ ਉਹ ਚੀਜ਼ਾਂ ਚੁੱਕ ਕੇ ਰੱਖ ਲਈਆਂ ਜਿਨ੍ਹਾਂ ਨੂੰ ਮੈਂ ਤਬਾਹ ਕਰਨ ਦਾ ਆਦੇਸ਼ ਦਿੱਤਾ ਸੀ। ਉਨ੍ਹਾਂ ਨੇ ਮੇਰੀ ਚੋਰੀ ਕੀਤੀ ਹੈ। ਉਨ੍ਹਾਂ ਨੇ ਝੂਠ ਬੋਲਿਆ ਹੈ। ਉਨ੍ਹਾਂ ਨੇ ਉਹ ਚੀਜ਼ਾਂ ਆਪਣੇ ਵਾਸਤੇ ਰੱਖ ਲਈਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਨੇ ਪਾਪ ਕੀਤਾ ਹੈ। ਹਾਂ, ਉਨ੍ਹਾਂ ਨੇ ਮੇਰੇ ਨੇਮ ਦਾ ਜਿਹ ਦਾ ਉਨ੍ਹਾਂ ਨੂੰ ਹੁਕਮ ਦਿੱਤਾ ਸੀ ਉਲੰਘਣ ਕੀਤਾ ਹੈ। ਹਾਂ, ਉਨ੍ਹਾਂ ਨੇ ਮਣਸੀਆਂ ਹੋਈਆਂ ਚੀਜ਼ਾਂ ਵਿੱਚੋਂ ਕੁਝ ਲੈ ਲਈਆਂ ਹਨ ਅਤੇ ਚੁਰਾ ਲਈਆਂ ਹਨ ਅਤੇ ਧੋਖਾ ਵੀ ਕੀਤਾ ਹੈ ਅਤੇ ਆਪਣੇ ਨਿੱਕ ਸੁੱਕ ਵਿੱਚ ਰਲਾ ਲਈਆਂ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਨੇ ਪਾਪ ਕੀਤਾ ਹੈ। ਹਾਂ, ਉਹਨਾਂ ਨੇ ਮੇਰੇ ਨੇਮ ਦਾ ਜਿਸ ਦਾ ਉਹਨਾਂ ਨੂੰ ਹੁਕਮ ਦਿੱਤਾ ਸੀ ਉਲੰਘਣ ਕੀਤਾ ਹੈ। ਹਾਂ, ਉਹਨਾਂ ਨੇ ਚੜ੍ਹਾਵੇ ਦੀਆਂ ਚੀਜ਼ਾਂ ਵਿੱਚੋਂ ਕੁਝ ਲੈ ਲਈਆਂ ਹਨ, ਚੋਰੀ ਕਰ ਲਈਆਂ ਹਨ, ਧੋਖਾ ਵੀ ਕੀਤਾ ਹੈ ਅਤੇ ਆਪਣੇ ਸਮਾਨ ਵਿੱਚ ਰਲਾ ਲਈਆਂ ਹਨ।