Joshua 7:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਹੁਣ ਜਾਉ ਅਤੇ ਲੋਕਾਂ ਨੂੰ ਪਵਿੱਤਰ ਬਣਾਉ। ਲੋਕਾਂ ਨੂੰ ਆਖੋ, ‘ਆਪਣੇ-ਆਪ ਨੂੰ ਪਵਿੱਤਰ ਬਣਾਉ। ਕੱਲ੍ਹ ਦੀ ਤਿਆਰੀ ਕਰੋ। ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ ਕਿ ਕੁਝ ਲੋਕਾਂ ਨੇ ਉਹ ਚੀਜ਼ਾਂ ਰੱਖ ਲਈਆਂ ਹਨ ਜਿਨ੍ਹਾਂ ਨੂੰ ਤਬਾਹ ਕਰਨ ਦਾ ਉਸ ਨੇ ਆਦੇਸ਼ ਦਿੱਤਾ ਸੀ। ਤੁਸੀਂ ਕਦੇ ਵੀ ਆਪਣੇ ਦੁਸ਼ਮਣਾ ਨੂੰ ਹਰਾ ਨਹੀਂ ਸੱਕੋਂਗੇ ਜਦੋਂ ਤੀਕ ਕਿ ਤੁਸੀਂ ਉਨ੍ਹਾਂ ਚੀਜ਼ਾਂ ਨੂੰ ਸੁੱਟ ਨਹੀਂ ਦਿੰਦੇ।
Punjabi Bible 2016 - ਪਵਿੱਤਰ ਬਾਈਬਲ O.V.
ਉੱਠ ਅਤੇ ਲੋਕਾਂ ਨੂੰ ਪਵਿੱਤਰ ਕਰ ਅਤੇ ਤੂੰ ਆਖ ਕਿ ਆਪਣੇ ਆਪ ਨੂੰ ਭਲਕੇ ਲਈ ਪਵਿੱਤਰ ਕਰੋ ਕਿਉਂ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਹੇ ਇਸਰਾਏਲ ਤੁਹਾਡੇ ਵਿੱਚ ਮਣਸੀ ਹੋਈ ਚੀਜ਼ ਹੈ। ਤੁਸੀਂ ਆਪਣੇ ਵੈਰੀਆਂ ਦੇ ਸਾਹਮਣੇ ਖਲੋ ਨਾ ਸੱਕੋਗੇ ਜਦ ਤੀਕ ਤੁਸੀਂ ਉਸ ਮਣਸੀ ਹੋਈ ਚੀਜ਼ ਨੂੰ ਆਪਣੇ ਵਿੱਚੋਂ ਕੱਢ ਨਾ ਦਿਓ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉੱਠ ਅਤੇ ਲੋਕਾਂ ਨੂੰ ਪਵਿੱਤਰ ਕਰ ਅਤੇ ਤੂੰ ਆਖ ਕਿ ਆਪਣੇ ਆਪ ਨੂੰ ਕੱਲ ਲਈ ਪਵਿੱਤਰ ਕਰੋ ਕਿਉਂ ਜੋ ਇਸਰਾਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਹੇ ਇਸਰਾਏਲ ਤੁਹਾਡੇ ਵਿੱਚ ਚੜ੍ਹਾਵੇ ਦੀ ਚੀਜ਼ ਹੈ। ਤੁਸੀਂ ਆਪਣੇ ਵੈਰੀਆਂ ਦੇ ਸਾਹਮਣੇ ਠਹਿਰ ਨਾ ਸਕੋਗੇ ਜਦ ਤੱਕ ਤੁਸੀਂ ਉਸ ਚੜ੍ਹਾਵੇ ਦੀ ਚੀਜ਼ ਨੂੰ ਆਪਣੇ ਵਿੱਚੋਂ ਕੱਢ ਨਾ ਦਿਓ।