Joshua 7:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“‘ਕੱਲ੍ਹ ਸਵੇਰੇ ਤੁਹਾਨੂੰ ਸਾਰਿਆਂ ਨੂੰ ਆਪਣੇ ਪਰਿਵਾਰ-ਸਮੂਹਾਂ ਅਨੁਸਾਰ ਯਹੋਵਾਹ ਦੇ ਸਾਹਮਣੇ ਖਲੋਣਾ ਚਾਹੀਦਾ ਹੈ। ਫ਼ੇਰ ਯਹੋਵਾਹ ਤੁਹਾਡੇ ਵਿੱਚੋਂ ਇੱਕ ਪਰਿਵਾਰ-ਸਮੂਹ ਨੂੰ ਕੱਢੇਗਾ। ਯਹੋਵਾਹ ਦੁਆਰਾ ਕੱਢੇ ਹੋਏ ਪਰਿਵਾਰ-ਸਮੂਹ ਨੂੰ ਵੰਸ਼ ਦਰ ਵੰਸ਼ ਅੱਗੇ ਆਉਣਾ ਚਾਹੀਦਾ। ਜਿਸ ਵੰਸ਼ ਨੂੰ ਯਹੋਵਾਹ ਕੱਢੇਗਾ, ਪਰਿਵਾਰ ਦਰ ਪਰਿਵਾਰ ਅੱਗੇ ਆਵੇਗਾ। ਜਿਸ ਪਰਿਵਾਰ ਨੂੰ ਯਹੋਵਾਹ ਕੱਢੇਗਾ ਆਦਮੀ ਦਰ ਆਦਮੀ ਅੱਗੇ ਆਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਤੁਸੀਂ ਸਵੇਰ ਦੇ ਵੇਲੇ ਆਪੋ ਆਪਣੇ ਗੋਤਾਂ ਅਨੁਸਾਰ ਨੇੜੇ ਕੀਤੇ ਜਾਓਗੇ ਅਤੇ ਇਉਂ ਹੋਵੇਗਾ ਕਿ ਉਹ ਗੋਤ ਜਿਹ ਨੂੰ ਯਹੋਵਾਹ ਫੜੇਗਾ ਆਪਣੀਆਂ ਮੂੰਹੀਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਮੂੰਹੀਂ ਨੂੰ ਯਹੋਵਾਹ ਫੜੇਗਾ ਉਹ ਆਪਣੇ ਘਰਾਣਿਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਘਰਾਣੇ ਨੂੰ ਯਹੋਵਾਹ ਫੜੇਗਾ ਉਹ ਮਨੁੱਖ ਮਨੁੱਖ ਕਰਕੇ ਨੇੜੇ ਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਤੁਸੀਂ ਸਵੇਰ ਦੇ ਵੇਲੇ ਆਪੋ ਆਪਣੇ ਗੋਤਾਂ ਅਨੁਸਾਰ ਨੇੜੇ ਕੀਤੇ ਜਾਓਗੇ ਅਤੇ ਅਜਿਹਾ ਹੋਵੇਗਾ ਕਿ ਉਹ ਗੋਤ ਜਿਹ ਨੂੰ ਯਹੋਵਾਹ ਫੜ੍ਹੇਗਾ ਉਸ ਅਨੁਸਾਰ ਨੇੜੇ ਆਵੇ ਅਤੇ ਜਿਸ ਮੂੰਹੀ ਨੂੰ ਯਹੋਵਾਹ ਫੜ੍ਹੇਗਾ ਉਹ ਆਪਣੇ ਘਰਾਣਿਆਂ ਅਨੁਸਾਰ ਨੇੜੇ ਆਵੇ ਅਤੇ ਜਿਸ ਘਰਾਣੇ ਨੂੰ ਯਹੋਵਾਹ ਫੜ੍ਹੇਗਾ ਉਹ ਇੱਕ-ਇੱਕ ਕਰਕੇ ਨੇੜੇ ਆਵੇ।