Joshua 7:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਆਦਮੀ ਉਨ੍ਹਾਂ ਚੀਜ਼ਾਂ ਨੂੰ ਰੱਖੇਗਾ, ਜਿਨ੍ਹਾਂ ਨੂੰ ਤਬਾਹ ਕਰ ਦਿੱਤਾ ਜਾਣਾ ਚਾਹੀਦਾ ਸੀ, ਫ਼ੜਿਆ ਜਾਵੇਗਾ। ਫ਼ੇਰ ਉਸ ਨੂੰ ਸਾੜਕੇ ਮਾਰ ਦਿੱਤਾ ਜਾਵੇਗਾ ਅਤੇ ਉਸਦੀ ਹਰ ਸ਼ੈਅ ਉਸ ਦੇ ਨਾਲ ਹੀ ਤਬਾਹ ਕਰ ਦਿੱਤੀ ਜਾਵੇਗੀ। ਉਸ ਨੇ ਯਹੋਵਾਹ ਦੇ ਇਕਰਾਰਨਾਮੇ ਨੂੰ ਤੋੜਿਆ ਸੀ ਅਤੇ ਉਸ ਨੇ ਇਸਰਾਏਲ ਦੇ ਲੋਕਾਂ ਦਰਮਿਆਨ ਬਹੁਤ ਭਿਆਨਕ ਪਾਪ ਕੀਤਾ ਹੈ!’”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਵੇਗਾ ਕਿ ਜੋ ਮਣਸੀ ਹੋਈ ਚੀਜ਼ ਨਾਲ ਫੜਿਆ ਜਾਵੇ ਉਹ ਆਪਣੇ ਸਰਬੰਸ ਸਮੇਤ ਅੱਗ ਵਿੱਚ ਸਾੜਿਆ ਜਾਵੇਗਾ ਕਿਉਂ ਜੋ ਉਸ ਨੇ ਯਹੋਵਾਹ ਦੇ ਨੇਮ ਦਾ ਉਲੰਘਣ ਕੀਤਾ ਅਤੇ ਇਸਰਾਏਲ ਵਿੱਚ ਮੂਰਖਤਾਈ ਕੀਤੀ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਵੇਗਾ ਕਿ ਜੋ ਚੜ੍ਹਾਵੇ ਦੀ ਚੀਜ਼ ਨਾਲ ਫੜਿਆ ਜਾਵੇ ਉਹ ਆਪਣੇ ਸਭ ਕੁਝ ਸਮੇਤ ਅੱਗ ਵਿੱਚ ਸਾੜਿਆ ਜਾਵੇਗਾ ਕਿਉਂ ਜੋ ਉਸ ਨੇ ਯਹੋਵਾਹ ਦੇ ਨੇਮ ਦਾ ਉਲੰਘਣ ਕੀਤਾ ਅਤੇ ਇਸਰਾਏਲ ਵਿੱਚ ਸ਼ਰਮਨਾਕ ਕੰਮ ਕੀਤਾ ਹੈ।