Joshua 7:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਸਾਰੇ ਲੋਕ ਆਕਾਨ ਵਲਦ ਜ਼ਰਹ ਨੂੰ ਆਕੋਰ ਦੀ ਵਾਦੀ ਵਿੱਚ ਲੈ ਗਏ। ਉਨ੍ਹਾਂ ਨੇ ਚਾਂਦੀ, ਕੋਟ, ਸੋਨਾ, ਆਕਾਨ ਦੇ ਧੀਆਂ, ਪੁੱਤਰਾਂ ਉਸ ਦੇ ਪਸ਼ੂਆਂ ਉਸ ਦੇ ਗਧਿਆਂ ਉਸ ਦੀਆਂ ਭੇਡਾਂ ਉਸ ਦੇ ਤੰਬੂ ਅਤੇ ਉਸਦੀ ਹਰ ਸ਼ੈਅ ਨੂੰ ਵੀ ਨਾਲ ਲੈ ਲਿਆ। ਉਹ ਇਹ ਸਾਰੀਆਂ ਚੀਜ਼ਾਂ ਆਕਾਨ ਦੇ ਨਾਲ ਹੀ ਆਕੋਰ ਦੀ ਵਾਦੀ ਵਿੱਚ ਲੈ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਸ਼ੁਆ ਨੇ ਸਾਰੇ ਇਸਰਾਏਲ ਸਣੇ ਜ਼ਰਹ ਦੇ ਪੁੱਤ੍ਰ ਆਕਾਨ ਨੂੰ ਅਤੇ ਚਾਂਦੀ, ਚੋਗਾ ਅਤੇ ਸੋਨੇ ਦੀ ਇੱਟ ਨੂੰ ਅਤੇ ਉਹ ਦੇ ਪੁੱਤ੍ਰਾਂ ਧੀਆਂ, ਉਹ ਦੇ ਬਲਦ, ਖੋਤੇ, ਉਹ ਦੀਆਂ ਭੇਡਾਂ, ਉਹ ਦਾ ਤੰਬੂ ਅਤੇ ਉਹ ਦਾ ਸਾਰਾ ਮਾਲ ਲੈ ਲਿਆ ਅਤੇ ਆਕੋਰ ਦੀ ਖੱਡ ਵਿੱਚ ਉਤਾਂਹਾ ਲੈ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਸ਼ੁਆ ਨੇ ਸਾਰੇ ਇਸਰਾਏਲ ਸਣੇ ਜ਼ਰਹ ਦੇ ਪੁੱਤਰ ਆਕਾਨ ਨੂੰ ਅਤੇ ਚਾਂਦੀ, ਚੋਗਾ ਅਤੇ ਸੋਨੇ ਦੀ ਇੱਟ ਨੂੰ ਅਤੇ ਉਹ ਦੇ ਪੁੱਤਰਾਂ ਧੀਆਂ, ਉਹ ਦੇ ਬਲ਼ਦ, ਗਧੇ, ਉਹ ਦੀਆਂ ਭੇਡਾਂ, ਉਹ ਦਾ ਤੰਬੂ ਅਤੇ ਉਹ ਦਾ ਸਾਰਾ ਮਾਲ ਲੈ ਲਿਆ ਅਤੇ ਆਕੋਰ ਦੀ ਘਾਟੀ ਵਿੱਚ ਉੱਪਰ ਲੈ ਆਏ।