Joshua 7:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਨ੍ਹਾਂ ਨੇ ਆਕਾਨ ਨੂੰ ਸਾੜ ਦਿੱਤਾ ਤਾਂ ਉਨ੍ਹਾਂ ਨੇ ਉਸ ਦੇ ਸ਼ਰੀਰ ਉੱਤੇ ਬਹੁਤ ਸਾਰੇ ਪੱਥਰ ਰੱਖ ਦਿੱਤੇ। ਉਹ ਪੱਥਰ ਅੱਜ ਤੱਕ ਉੱਥੇ ਹੀ ਹਨ। ਇਸ ਲਈ ਪਰਮੇਸ਼ੁਰ ਨੇ ਆਕਾਨ ਲਈ ਮੁਸੀਬਤ ਲਿਆਂਦੀ। ਇਹੀ ਕਾਰਣ ਹੈ ਕਿ ਉਸ ਥਾਂ ਨੂੰ ਆਕੋਰ ਦੀ ਵਾਦੀ ਆਖਿਆ ਜਾਂਦਾ ਹੈ। ਇਸ ਤੋਂ ਮਗਰੋਂ ਯਹੋਵਾਹ ਲੋਕਾਂ ਨਾਲ ਕਰੋਧਵਾਨ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੀਕ ਹੈ ਤਾਂ ਯਹੋਵਾਹ ਨੇ ਆਪਣੇ ਕ੍ਰੋਧ ਦੀ ਗਰਮੀ ਨੂੰ ਉਨ੍ਹਾਂ ਉੱਤੋਂ ਫੇਰਿਆ। ਏਸ ਲਈ ਉਸ ਥਾਂ ਦਾ ਨਾਉਂ ਅੱਜ ਤੀਕ ਆਕੋਰ ਦੀ ਖੱਡ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਉਹ ਦੇ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ; ਤਦ ਯਹੋਵਾਹ ਦਾ ਕ੍ਰੋਧ ਸ਼ਾਂਤ ਹੋ ਗਿਆ। ਇਸ ਲਈ ਉਸ ਥਾਂ ਦਾ ਨਾਮ ਅੱਜ ਤੱਕ ਆਕੋਰ ਦੀ ਘਾਟੀ ਹੈ।