Joshua 8:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਾਦ ਵਿੱਚ, ਅਈ ਦੇ ਰਾਜੇ ਨੇ ਇਸਰਾਏਲ ਦੀ ਫ਼ੌਜ ਨੂੰ ਦੇਖਿਆ। ਰਾਜਾ ਅਤੇ ਉਸ ਦੇ ਬੰਦੇ ਇਸਰਾਏਲ ਦੀ ਫ਼ੌਜ ਨਾਲ ਲੜਨ ਲਈ ਕਾਹਲੀ ਨਾਲ ਬਾਹਰ ਆਏ। ਅਈ ਦਾ ਰਾਜਾ ਸ਼ਹਿਰ ਦੇ ਪੂਰਬ ਵਾਲੇ ਪਾਸੇ ਯਰਦਨ ਵਾਦੀ ਵੱਲ ਗਿਆ, ਇਸ ਲਈ ਉਸ ਨੇ ਸ਼ਹਿਰ ਦੇ ਪਿੱਛੇ ਛੁੱਪੇ ਹੋਏ ਸਿਪਾਹੀਆਂ ਨੂੰ ਨਹੀਂ ਦੇਖਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਦ ਅਈ ਦੇ ਰਾਜੇ ਨੇ ਏਹ ਡਿੱਠਾ ਤਾਂ ਉਨ੍ਹਾਂ ਨੇ ਛੇਤੀ ਕੀਤੀ ਅਤੇ ਸਵੇਰੇ ਹੀ ਉੱਠੇ ਅਤੇ ਸ਼ਹਿਰ ਦੇ ਮਨੁੱਖ ਅਰਥਾਤ ਉਹ ਅਤੇ ਉਸ ਦੇ ਸਾਰੇ ਲੋਕ ਮਿਥੇ ਹੋਏ ਸਮੇਂ ਉੱਤੇ ਅਰਾਬਾਹ ਦੇ ਅੱਗੇ ਇਸਰਾਏਲ ਦੇ ਵਿਰੁੱਧ ਲੜਨ ਲਈ ਬਾਹਾਰ ਨਿੱਕਲੇ ਪਰ ਉਸ ਨੇ ਏਹ ਨਾ ਜਾਣਿਆ ਕਿ ਸ਼ਹਿਰ ਦੇ ਪਿੱਛੇ ਉਸ ਦੇ ਵਿਰੁੱਧ ਘਾਤ ਵਾਲੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਇਆ ਕਿ ਜਦ ਅਈ ਦੇ ਰਾਜੇ ਨੇ ਇਹ ਵੇਖਿਆ ਤਾਂ ਉਹਨਾਂ ਨੇ ਛੇਤੀ ਕੀਤੀ ਅਤੇ ਸਵੇਰੇ ਹੀ ਉੱਠੇ ਅਤੇ ਸ਼ਹਿਰ ਦੇ ਮਨੁੱਖ ਅਰਥਾਤ ਉਹ ਅਤੇ ਉਸ ਦੇ ਸਾਰੇ ਲੋਕ ਠਹਿਰਾਏ ਹੋਏ ਸਮੇਂ ਉੱਤੇ ਅਰਾਬਾਹ ਦੇ ਅੱਗੇ ਇਸਰਾਏਲ ਦੇ ਵਿਰੁੱਧ ਲੜਨ ਲਈ ਬਾਹਰ ਨਿੱਕਲੇ ਪਰ ਉਸ ਨੇ ਇਹ ਨਾ ਜਾਣਿਆ ਕਿ ਸ਼ਹਿਰ ਦੇ ਪਿੱਛੇ ਉਸ ਦੇ ਵਿਰੁੱਧ ਘਾਤ ਵਾਲੇ ਬੈਠੇ ਹਨ।