Joshua 8:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਈ ਦੇ ਆਦਮੀਆਂ ਨੇ ਪਿੱਛੇ ਮੁੜਕੇ ਦੇਖਿਆ ਅਤੇ ਸ਼ਹਿਰ ਨੂੰ ਸੜਦਿਆਂ ਦੇਖਿਆ। ਉਨ੍ਹਾਂ ਨੇ ਆਕਾਸ਼ ਤੱਕ ਧੂੰਆ ਉੱਠਦਿਆਂ ਦੇਖਿਆ। ਇਸ ਲਈ ਉਨ੍ਹਾਂ ਦੀ ਸ਼ਕਤੀ ਅਤੇ ਹੌਂਸਲਾ ਟੁੱਟ ਗਿਆ। ਉਨ੍ਹਾਂ ਨੇ ਇਸਰਾਏਲ ਦੇ ਆਦਮੀਆਂ ਦਾ ਪਿੱਛਾ ਕਰਨਾ ਛੱਡ ਦਿੱਤਾ। ਇਸਰਾਏਲ ਦੇ ਆਦਮੀ ਭੱਜਣ ਤੋਂ ਰੁਕ ਗਏ। ਉਹ ਮੁੜ ਪਏ ਅਤੇ ਅਈ ਦੇ ਆਦਮੀਆਂ ਨਾਲ ਲੜਨ ਲਈ ਗਏ। ਅਈ ਦੇ ਆਦਮੀਆਂ ਲਈ ਭੱਜਣ ਦੀ ਕੋਈ ਸੁਰੱਖਿਅਤ ਥਾਂ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਅਈ ਦੇ ਮਨੁੱਖਾਂ ਨੇ ਪਿੱਛੇ ਮੂੰਹ ਕਰ ਕੇ ਡਿੱਠਾ ਤਾਂ ਵੇਖੋ ਸ਼ਹਿਰ ਦਾ ਧੂੰਆਂ ਅਕਾਸ਼ ਤੀਕ ਉੱਠ ਰਿਹਾ ਸੀ ਸੋ ਉਨ੍ਹਾਂ ਵਿੱਚ ਏਧਰ ਓਧਰ ਭੱਜਣ ਦੀ ਸ਼ਕਤੀ ਨਾ ਰਹੀ ਓਹ ਲੋਕ ਜਿਹੜੇ ਉਜਾੜ ਵੱਲ ਭੱਜੇ ਜਾਂਦੇ ਸਨ ਪਿੱਛਾ ਕਰਨ ਵਾਲਿਆਂ ਦੇ ਉੱਤੇ ਉਲਟ ਪਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਅਈ ਦੇ ਮਨੁੱਖਾਂ ਨੇ ਪਿੱਛੇ ਮੂੰਹ ਕਰਕੇ ਵੇਖਿਆ ਤਾਂ ਵੇਖੋ ਸ਼ਹਿਰ ਦਾ ਧੂੰਆਂ ਅਕਾਸ਼ ਤੱਕ ਉੱਠ ਰਿਹਾ ਸੀ ਸੋ ਉਹਨਾਂ ਵਿੱਚ ਇੱਧਰ-ਉੱਧਰ ਭੱਜਣ ਦੀ ਸ਼ਕਤੀ ਨਾ ਰਹੀ ਅਤੇ ਉਹ ਲੋਕ ਜਿਹੜੇ ਉਜਾੜ ਵੱਲ ਭੱਜੇ ਜਾਂਦੇ ਸਨ ਪਿੱਛਾ ਕਰਨ ਵਾਲਿਆਂ ਦੇ ਉੱਤੇ ਉਲਟ ਪਏ।