Joshua 8:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਅਤੇ ਉਸ ਦੇ ਆਦਮੀਆਂ ਨੇ ਦੇਖਿਆ ਕਿ ਉਸਦੀ ਫ਼ੌਜ ਨੇ ਸ਼ਹਿਰ ਉੱਤੇ ਕਬਜ਼ਾ ਕਰ ਲਿਆ ਸੀ। ਉਨ੍ਹਾਂ ਨੇ ਸ਼ਹਿਰ ਵਿੱਚੋਂ ਧੂੰਆਂ ਉੱਠਦਿਆਂ ਦੇਖਿਆ। ਇਹ ਉਹੀ ਸਮਾਂ ਸੀ ਜਦੋਂ ਉਨ੍ਹਾਂ ਨੇ ਭੱਜਣਾ ਛੱਡ ਦਿੱਤਾ ਸੀ, ਅਤੇ ਮੁੜ ਪਏ ਸਨ ਅਤੇ ਅਈ ਦੇ ਬੰਦਿਆਂ ਨਾਲ ਲੜਨ ਲਈ ਦੌੜ ਪਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਦ ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਡਿੱਠਾ ਕਿ ਘਾਤ ਵਾਲਿਆਂ ਨੇ ਸ਼ਹਿਰ ਨੂੰ ਲੈ ਲਿਆ ਹੈ ਅਤੇ ਸ਼ਹਿਰ ਤੋਂ ਧੂੰਆਂ ਉੱਠ ਰਿਹਾ ਹੈ ਤਾਂ ਉਨ੍ਹਾਂ ਨੇ ਮੁੜ ਕੇ ਅਈ ਦੇ ਮਨੁੱਖਾਂ ਨੂੰ ਮਾਰ ਸੁਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਯਹੋਸ਼ੁਆ ਅਤੇ ਸਾਰੇ ਇਸਰਾਏਲ ਨੇ ਵੇਖਿਆ ਕਿ ਘਾਤ ਵਾਲਿਆਂ ਨੇ ਸ਼ਹਿਰ ਨੂੰ ਜਿੱਤ ਲਿਆ ਹੈ ਅਤੇ ਸ਼ਹਿਰ ਤੋਂ ਧੂੰਆਂ ਉੱਠ ਰਿਹਾ ਹੈ ਤਾਂ ਉਹਨਾਂ ਨੇ ਮੁੜ ਕੇ ਅਈ ਦੇ ਮਨੁੱਖਾਂ ਨੂੰ ਮਾਰ ਸੁੱਟਿਆ।