Joshua 8:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਜਿਹੜੇ ਆਦਮੀ ਛੁਪ ਗਏ ਸਨ ਸ਼ਹਿਰ ਤੋਂ ਬਾਹਰ ਲੜਾਈ ਵਿੱਚ ਸਹਾਇਤਾ ਕਰਨ ਲਈ ਆ ਗਏ। ਇਸਰਾਏਲ ਦੀ ਫ਼ੌਜ ਅਈ ਦੇ ਬੰਦਿਆਂ ਦੇ ਦੋਹੀ ਪਾਸੀਂ ਸੀ-ਅਈ ਦੇ ਬੰਦੇ ਫ਼ਸ ਗਏ। ਇਸਰਾਏਲ ਨੇ ਉਨ੍ਹਾਂ ਨੂੰ ਹਰਾ ਦਿੱਤਾ। ਉਹ ਉਦੋਂ ਤੀਕ ਲੜਦੇ ਰਹੇ ਜਦੋਂ ਤੀਕ ਕਿ ਅਈ ਦਾ ਕੋਈ ਵੀ ਬੰਦਾ ਬੱਚਿਆਂ ਨਹੀਂ ਰਿਹਾ-ਦੁਸ਼ਮਣ ਦਾ ਕੋਈ ਵੀ ਬੰਦਾ ਬੱਚਿਆਂ ਨਹੀਂ ਰਿਹਾ-ਦੁਸ਼ਮਣ ਦਾ ਕੋਈ ਵੀ ਬੰਦਾ ਬਚ ਨਹੀਂ ਸੱਕਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਏਹ ਸਾਹਮਣਾ ਕਰਨ ਲਈ ਸ਼ਹਿਰ ਤੋਂ ਬਾਹਰ ਆਏ ਸੋ ਓਹ ਇਸਰਾਏਲ ਦੇ ਵਿੱਚਕਾਰ ਹੋ ਗਏ ਅਰਥਾਤ ਕੁਝ ਇਸਰਾਏਲੀ ਏਧਰ ਅਤੇ ਕੁਝ ਓਧਰ ਹੋ ਗਏ ਤਾਂ ਉਨ੍ਹਾਂ ਨੇ ਓਹਨਾਂ ਨੂੰ ਇੱਥੋਂ ਤੀਕ ਮਾਰਿਆ ਕਿ ਓਹਨਾਂ ਵਿੱਚੋਂ ਨਾ ਕਿਸੇ ਨੂੰ ਰਹਿਣ ਦਿੱਤਾ ਅਤੇ ਨਾ ਕਿਸੇ ਨੂੰ ਭੱਜਣ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਹ ਸਾਹਮਣਾ ਕਰਨ ਲਈ ਸ਼ਹਿਰ ਤੋਂ ਬਾਹਰ ਆਏ ਸੋ ਉਹ ਇਸਰਾਏਲ ਦੇ ਵਿੱਚਕਾਰ ਹੋ ਗਏ ਅਰਥਾਤ ਕੁਝ ਇਸਰਾਏਲੀ ਇੱਧਰ ਅਤੇ ਕੁਝ ਉੱਧਰ ਹੋ ਗਏ ਤਾਂ ਉਹਨਾਂ ਨੇ ਉਹਨਾਂ ਨੂੰ ਇੱਥੋਂ ਤੱਕ ਮਾਰਿਆ ਕਿ ਉਹਨਾਂ ਵਿੱਚੋਂ ਨਾ ਕਿਸੇ ਨੂੰ ਰਹਿਣ ਦਿੱਤਾ ਅਤੇ ਨਾ ਕਿਸੇ ਨੂੰ ਭੱਜਣ ਦਿੱਤਾ।