Joshua 8:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੜਾਈ ਸਮੇਂ, ਇਸਰਾਏਲ ਦੀ ਫ਼ੌਜ ਨੇ ਅਈ ਦੇ ਆਦਮੀਆਂ ਦਾ ਖੇਤਾਂ ਅਤੇ ਮਾਰੂਥਲ ਵਿੱਚ ਪਿੱਛਾ ਕੀਤਾ। ਇਸ ਲਈ ਇਸਰਾਏਲ ਦੀ ਫ਼ੌਜ ਨੇ ਅਈ ਦੇ ਸਾਰੇ ਆਦਮੀਆਂ ਨੂੰ ਖੇਤਾਂ ਅਤੇ ਮਾਰੂਥਲ ਅੰਦਰ ਮਾਰ ਮੁਕਾਇਆ। ਫ਼ੇਰ ਇਸਰਾਏਲ ਦੇ ਆਦਮੀ ਅਈ ਵਾਪਸ ਪਰਤ ਆਏ ਅਤੇ ਉਨ੍ਹਾਂ ਸਾਰੇ ਲੋਕਾਂ ਨੂੰ ਮਾਰ ਦਿੱਤਾ ਜਿਹੜੇ ਹਾਲੇ ਵੀ ਸ਼ਹਿਰ ਵਿੱਚ ਜਿਉਂਦੇ ਰਹਿ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਜਦ ਇਸਰਾਏਲ ਰੜ ਦੀ ਉਸ ਉਜਾੜ ਵਿੱਚ ਜਿੱਥੋਂ ਉਨ੍ਹਾਂ ਦਾ ਪਿੱਛਾ ਕੀਤਾ ਸੀ ਅਈ ਦੇ ਸਾਰੇ ਵਸਨੀਕਾਂ ਨੂੰ ਵੱਢ ਚੁੱਕੇ ਅਤ ਜਦ ਓਹ ਸਾਰੇ ਤੇਗ ਦੀ ਧਾਰ ਨਾਲ ਵੱਢੇ ਗਏ ਏਥੋਂ ਤੀਕ ਕਿ ਓਹ ਮੂਲੋਂ ਹੀ ਮੁੱਕ ਗਏ ਤਾਂ ਸਾਰੇ ਇਸਰਾਏਲੀ ਅਈ ਨੂੰ ਮੁੜੇ ਅਤੇ ਉਨ੍ਹਾਂ ਨੇ ਤੇਗ ਦੀ ਧਾਰ ਨਾਲ ਉਹ ਨੂੰ ਵੱਢ ਸੁੱਟਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਇਸ ਤਰ੍ਹਾਂ ਹੋਇਆ ਕਿ ਜਦ ਇਸਰਾਏਲ ਉਸ ਉਜਾੜ ਵਿੱਚ ਜਿੱਥੋਂ ਉਹਨਾਂ ਦਾ ਪਿੱਛਾ ਕੀਤਾ ਸੀ ਅਈ ਦੇ ਸਾਰੇ ਵਸਨੀਕਾਂ ਨੂੰ ਵੱਢ ਚੁੱਕੇ ਅਤੇ ਜਦ ਉਹ ਸਾਰੇ ਤਲਵਾਰ ਦੀ ਧਾਰ ਨਾਲ ਵੱਢੇ ਗਏ ਇੱਥੋਂ ਤੱਕ ਕਿ ਉਹ ਸਾਰੇ ਹੀ ਮੁੱਕ ਗਏ ਤਾਂ ਸਾਰੇ ਇਸਰਾਏਲੀ ਅਈ ਨੂੰ ਮੁੜੇ ਅਤੇ ਉਹਨਾਂ ਨੇ ਤਲਵਾਰ ਦੀ ਧਾਰ ਨਾਲ ਉਹ ਨੂੰ ਵੱਢ ਸੁੱਟਿਆ।