Joshua 8:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਨੇ ਅਈ ਦੇ ਰਾਜੇ ਨੂੰ ਇੱਕ ਰੁੱਖ ਉੱਤੇ ਫ਼ਾਂਸੀ ਦੇ ਦਿੱਤੀ। ਉਸ ਨੇ ਉਸ ਨੂੰ ਸ਼ਾਮ ਤੱਕ ਰੁੱਖ ਉੱਤੇ ਲਟਕੇ ਰਹਿਣ ਦਿੱਤਾ। ਸੂਰਜ ਛੁਪਣ ਵੇਲੇ ਯਹੋਸ਼ੁਆ ਨੇ ਆਪਣੇ ਆਦਮੀਆਂ ਨੂੰ ਰਾਜੇ ਦੀ ਲੋਥ ਨੂੰ ਰੁੱਖ ਤੋਂ ਉਤਾਰਨ ਲਈ ਆਖਿਆ। ਉਨ੍ਹਾਂ ਨੇ ਉਸਦੀ ਲੋਥ ਸ਼ਹਿਰ ਦੇ ਦਰਵਾਜ਼ੇ ਉੱਤੇ ਸੁੱਟ ਦਿੱਤੀ। ਫ਼ਿਰ ਉਨ੍ਹਾਂ ਨੇ ਲੋਥ ਨੂੰ ਬਹੁਤ ਸਾਰੇ ਪੱਥਰਾਂ ਨਾਲ ਢੱਕ ਦਿੱਤਾ। ਉਹ ਪਥਰਾਂ ਦਾ ਢੇਰ ਅੱਜ ਵੀ ਉੱਥੇ ਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਅਈ ਦੇ ਰਾਜੇ ਨੂੰ ਸ਼ਾਮਾਂ ਤੀਕ ਰੁੱਖ ਉੱਤੇ ਟੰਗ ਦਿੱਤਾ ਅਤੇ ਜਦ ਸੂਰਜ ਡੁੱਬ ਗਿਆ ਤਾਂ ਯਹੋਸ਼ੁਆ ਨੇ ਹੁਕਮ ਦਿੱਤਾ ਸੋ ਉਨ੍ਹਾਂ ਨੇ ਉਹ ਦੀ ਲੋਥ ਨੂੰ ਰੁੱਖ ਉੱਤੋਂ ਉਤਾਰਿਆ ਅਤੇ ਸ਼ਹਿਰ ਦੇ ਫਾਟਕ ਦੇ ਸਾਹਮਣੇ ਲਿਆ ਸੁੱਟਿਆ ਅਤੇ ਉਸ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੀਕ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਅਈ ਦੇ ਰਾਜੇ ਨੂੰ ਸ਼ਾਮਾਂ ਤੱਕ ਰੁੱਖ ਉੱਤੇ ਟੰਗ ਦਿੱਤਾ, ਜਦ ਸੂਰਜ ਡੁੱਬ ਗਿਆ ਤਾਂ ਯਹੋਸ਼ੁਆ ਨੇ ਹੁਕਮ ਦਿੱਤਾ, ਉਹਨਾਂ ਨੇ ਉਹ ਦੀ ਲੋਥ ਨੂੰ ਰੁੱਖ ਉੱਤੋਂ ਉਤਾਰਿਆ ਅਤੇ ਸ਼ਹਿਰ ਦੇ ਫਾਟਕ ਦੇ ਸਾਹਮਣੇ ਲਿਆ ਸੁੱਟਿਆ। ਉਸ ਉੱਤੇ ਪੱਥਰਾਂ ਦਾ ਇੱਕ ਵੱਡਾ ਢੇਰ ਲਾ ਦਿੱਤਾ ਜਿਹੜਾ ਅੱਜ ਦੇ ਦਿਨ ਤੱਕ ਹੈ।