Joshua 8:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਦੇ ਸੇਵਕ ਮੂਸਾ ਨੇ ਇਸਰਾਏਲ ਦੇ ਲੋਕਾਂ ਨੂੰ ਦੱਸਿਆ ਸੀ ਕਿ ਜਗਵੇਦੀਆਂ ਕਿਵੇਂ ਬਨਾਉਣੀਆਂ ਹਨ। ਇਸ ਲਈ ਯਹੋਸ਼ੁਆ ਨੇ ਜਗਵੇਦੀ ਉਸੇ ਤਰ੍ਹਾਂ ਬਣਾਈ ਜਿਸ ਤਰ੍ਹਾਂ ਇਸ ਬਾਰੇ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੋਇਆ ਸੀ। ਜਗਵੇਦੀ ਅਨਘੜ ਪੱਥਰਾਂ ਦੀ ਬਣੀ ਹੋਈ ਸੀ। ਉਨ੍ਹਾਂ ਪੱਥਰਾਂ ਉੱਤੇ ਕਦੇ ਵੀ ਕਿਸੇ ਔਜ਼ਾਰ ਦੀ ਵਰਤੋਂ ਨਹੀਂ ਕੀਤੀ ਗਈ ਸੀ। ਉਹ ਉਸ ਜਗਵੇਦੀ ਉੱਤੇ ਯਹੋਵਾਹ ਨੂੰ ਹੋਮ ਦੀਆਂ ਭੇਟਾ ਚੜ੍ਹਾਉਂਦੇ ਸਨ। ਉਹ ਸੁੱਖ-ਸਾਂਦ ਦੀਆਂ ਭੇਟਾਂ ਵੀ ਚੜ੍ਹਾਉਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਮੂਸਾ ਯਹੋਵਾਹ ਦੇ ਦਾਸ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ ਅਤੇ ਜਿਵੇਂ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੈ ਉਹ ਜਗਵੇਦੀ ਅਣਘੜੇ ਪੱਥਰਾਂ ਦੀ ਬਣਾਈ ਹੋਈ ਸੀ ਜਿਸ ਉੱਤੇ ਕਿਸੇ ਨੇ ਸੰਦ ਨਹੀਂ ਲਾਇਆ ਸੀ ਅਤੇ ਉਸ ਉੱਤੇ ਉਨ੍ਹਾਂ ਨੇ ਯਹੋਵਾਹ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੁਖ ਸਾਂਦ ਦੇ ਬਲੀਦਾਨ ਕੀਤੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਮੂਸਾ ਯਹੋਵਾਹ ਦੇ ਦਾਸ ਨੇ ਇਸਰਾਏਲੀਆਂ ਨੂੰ ਹੁਕਮ ਦਿੱਤਾ ਸੀ, ਜਿਵੇਂ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਲਿਖਿਆ ਹੈ ਉਹ ਜਗਵੇਦੀ ਬਿਨ੍ਹਾਂ ਤਰਾਸ਼ੇ ਪੱਥਰਾਂ ਦੀ ਬਣਾਈ ਹੋਈ ਸੀ। ਜਿਸ ਉੱਤੇ ਕਿਸੇ ਨੇ ਸੰਦ ਨਹੀਂ ਲਾਇਆ ਸੀ ਅਤੇ ਉਸ ਉੱਤੇ ਉਹਨਾਂ ਨੇ ਯਹੋਵਾਹ ਲਈ ਹੋਮ ਦੀਆਂ ਭੇਟਾਂ ਚੜ੍ਹਾਈਆਂ ਅਤੇ ਸੁੱਖ-ਸਾਂਦ ਦੇ ਬਲੀਦਾਨ ਕੀਤੇ।