Joshua 8:33 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਜ਼ੁਰਗ, ਅਧਿਕਾਰੀ, ਜੱਜ ਅਤੇ ਇਸਰਾਏਲ ਦੇ ਸਾਰੇ ਲੋਕ ਪਵਿੱਤਰ ਸੰਦੂਕ ਦੇ ਆਲੇ-ਦੁਆਲੇ ਖੜ੍ਹੇ ਸਨ। ਉਹ ਉਨ੍ਹਾਂ ਲੇਵੀ ਜਾਜਕਾਂ ਦੇ ਸਾਹਮਣੇ ਖੜ੍ਹੇ ਸਨ ਜਿਹੜੇ ਯਹੋਵਾਹ ਦੇ ਇਕਰਾਰਨਾਮੇ ਵਾਲਾ ਪਵਿੱਤਰ ਸੰਦੂਕ ਚੁੱਕ ਕੇ ਲਿਆਏ ਸਨ। ਇਸਰਾਏਲ ਦੇ ਲੋਕ ਅਤੇ ਉਨ੍ਹਾਂ ਦੇ ਨਾਲ ਦੇ ਹੋਰ ਲੋਕ ਉੱਥੇ ਖੜੋਤੇ ਸਨ। ਅੱਧੇ ਲੋਕ ਏਬਾਲ ਪਹਾੜ ਦੇ ਸਾਹਮਣੇ ਖੜੋਤੇ ਸਨ ਅਤੇ ਦੂਸਰੇ ਅੱਧੇ ਲੋਕ ਗਰਿਜ਼ੀਮ ਪਹਾੜ ਦੇ ਸਾਹਮਣੇ ਖੜੋਤੇ ਸਨ। ਯਹੋਵਾਹ ਦੇ ਸੇਵਕ ਮੂਸਾ ਨੇ ਲੋਕਾਂ ਨੂੰ ਅਜਿਹਾ ਕਰਨ ਲਈ ਆਖਿਆ ਸੀ। ਮੂਸਾ ਨੇ ਉਨ੍ਹਾਂ ਨੂੰ ਅਜਿਹਾ ਉਹ ਅਸੀਸ ਲੈਣ ਲਈ ਕਰਨ ਨੂੰ ਆਖਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਾਰਾ ਇਸਰਾਏਲ ਅਤੇ ਉਨ੍ਹਾਂ ਦੇ ਬਜ਼ੁਰਗ ਅਤੇ ਹੁੱਦੇਦਾਰ ਅਤੇ ਉਨ੍ਹਾਂ ਦੇ ਨਿਆਉਂਕਾਰ ਸੰਦੂਕ ਦੇ ਏਸੇ ਪਾਸੇ ਅਤੇ ਉਸ ਪਾਸੇ ਲੇਵੀ ਜਾਜਕਾਂ ਦੇ ਸਾਹਮਣੇ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ ਖਲੋਤੇ ਸਨ, ਨਾਲੇ ਪਰਦੇਸੀ ਨਾਲੇ ਘਰ ਜੰਮ, ਉਨ੍ਹਾਂ ਦਾ ਅੱਧ ਗਰਿੱਜ਼ੀਮ ਪਹਾੜ ਦੇ ਸਾਹਮਣੇ ਅਤੇ ਅੱਧ ਏਬਾਲ ਪਹਾੜ ਦੇ ਸਾਹਮਣੇ ਸੀ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਇਸਰਾਏਲ ਦੀ ਪਰਜਾ ਨੂੰ ਬਰਕਤ ਦੇਣ ਦਾ ਹੁਕਮ ਪਹਿਲਾਂ ਦਿੱਤਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਾਰਾ ਇਸਰਾਏਲ ਅਤੇ ਉਹਨਾਂ ਦੇ ਬਜ਼ੁਰਗ ਅਤੇ ਅਧਿਕਾਰੀ ਅਤੇ ਉਹਨਾਂ ਦੇ ਨਿਆਈਂ ਸੰਦੂਕ ਦੇ ਇਸ ਪਾਸੇ ਅਤੇ ਉਸ ਪਾਸੇ ਲੇਵੀ ਜਾਜਕਾਂ ਦੇ ਸਾਹਮਣੇ ਜਿਹੜੇ ਯਹੋਵਾਹ ਦੇ ਨੇਮ ਦਾ ਸੰਦੂਕ ਚੁੱਕਦੇ ਸਨ ਖਲੋਤੇ ਸਨ, ਨਾਲੇ ਪਰਦੇਸੀ ਨਾਲੇ ਘਰ ਜੰਮ, ਉਹਨਾਂ ਦਾ ਅੱਧ ਗਰਿੱਜ਼ੀਮ ਪਰਬਤ ਦੇ ਸਾਹਮਣੇ ਅਤੇ ਅੱਧ ਏਬਾਲ ਪਰਬਤ ਦੇ ਸਾਹਮਣੇ ਸੀ ਜਿਵੇਂ ਯਹੋਵਾਹ ਦੇ ਦਾਸ ਮੂਸਾ ਨੇ ਇਸਰਾਏਲ ਦੀ ਪਰਜਾ ਨੂੰ ਬਰਕਤ ਦੇਣ ਦਾ ਹੁਕਮ ਪਹਿਲਾਂ ਦਿੱਤਾ ਸੀ।