Joshua 9:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਸ਼ੁਆ ਉਨ੍ਹਾਂ ਨਾਲ ਸ਼ਾਂਤੀ ਦਾ ਇਕਰਾਰਨਾਮਾ ਕਰਨ ਲਈ ਰਾਜ਼ੀ ਹੋ ਗਿਆ। ਉਹ ਉਨ੍ਹਾਂ ਨੂੰ ਜਿਉਂਦੇ ਛੱਡਣ ਲਈ ਮੰਨ ਗਿਆ। ਇਸਰਾਏਲ ਦੇ ਲੋਕ ਵੀ ਯਹੋਸ਼ੁਆ ਦੇ ਇਸ ਇਕਰਾਰ ਨਾਲ ਸਹਿਮਤ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਯਹੋਸ਼ੁਆ ਨੇ ਓਹਨਾਂ ਨਾਲ ਸੁਲਾਹ ਕਰ ਲਈ ਅਤੇ ਓਹਨਾਂ ਨਾਲ ਜੀਵਨ ਦਾ ਨੇਮ ਬੰਨ੍ਹਿਆ ਅਤੇ ਮੰਡਲੀ ਦੇ ਪਰਧਾਨਾਂ ਨੇ ਓਹਨਾਂ ਨਾਲ ਸੌਂਹ ਖਾਧੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਤੋਂ ਬਾਅਦ ਯਹੋਸ਼ੁਆ ਨੇ ਉਹਨਾਂ ਨਾਲ ਸੁਲਾਹ ਕਰ ਲਈ ਅਤੇ ਉਹਨਾਂ ਨਾਲ ਜੀਵਨ ਦਾ ਨੇਮ ਬੰਨ੍ਹਿਆ ਅਤੇ ਮੰਡਲੀ ਦੇ ਪ੍ਰਧਾਨਾਂ ਨੇ ਉਹਨਾਂ ਨਾਲ ਸਹੁੰ ਖਾਧੀ।