Joshua 9:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਉਨ੍ਹਾਂ ਲੋਕਾਂ ਨੇ ਇਸਰਾਏਲ ਦੇ ਲੋਕਾਂ ਨਾਲ ਚਲਾਕੀ ਖੇਡਣ ਦੀ ਵਿਉਂਤ ਬਣਾਈ। ਉਨ੍ਹਾਂ ਦੀ ਵਿਉਂਤ ਇਹ ਸੀ: ਉਨ੍ਹਾਂ ਨੇ ਮੈਅ ਦੀਆਂ ਪੁਰਾਣੀਆਂ ਮਸ਼ਕਾ ਇਕੱਠੀਆਂ ਕੀਤੀਆਂ ਜਿਹੜੀਆਂ ਫ਼ਟੀਆਂ ਅਤੇ ਸੁਧਾਰੀਆਂ ਹੋਈਆਂ ਸਨ ਅਤੇ ਉਹ ਆਪਣੇ ਪਸ਼ੂਆਂ ਦੀਆਂ ਪਿੱਠਾਂ ਉੱਤੇ ਪਾ ਦਿੱਤੀਆਂ। ਉਨ੍ਹਾਂ ਨੇ ਆਪਣੇ ਪਸ਼ੂਆਂ ਉੱਤੇ ਪੁਰਾਣੀਆਂ ਪਾਟੀਆਂ ਹੋਈਆਂ ਬੋਰੀਆਂ ਵੀ ਪਾ ਦਿੱਤੀਆਂ ਜਿਸ ਤੋਂ ਲੱਗੇ ਕਿ ਉਨ੍ਹਾਂ ਨੇ ਬਹੁਤ ਲੰਬਾ ਸਫ਼ਰ ਕੀਤਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਓਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਓਹ ਆ ਕੇ ਆਪਣੇ ਹਲਕਾਰੇ ਆਪ ਨੂੰ ਬਣਾ ਬੈਠੇ ਅਤੇ ਓਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਖੋਤਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹਨਾਂ ਨੇ ਵੀ ਇੱਕ ਛਲ ਕੀਤਾ ਅਤੇ ਉਹ ਆ ਕੇ ਆਪਣੇ ਆਪ ਨੂੰ ਸੰਦੇਸ਼ਵਾਹਕ ਬਣਾ ਬੈਠੇ ਅਤੇ ਉਹਨਾਂ ਨੇ ਹੰਢੀਆਂ ਹੋਈਆਂ ਗੂਣਾਂ ਆਪਣੇ ਗਧਿਆਂ ਲਈ ਲਈਆਂ ਅਤੇ ਪੁਰਾਣੀਆਂ ਪਾਟੀਆਂ ਹੋਈਆਂ ਗੰਢ ਲੱਗੀਆਂ ਹੋਈਆਂ ਮਧ ਦੀਆਂ ਮਸ਼ਕਾਂ ਲੈ ਲਈਆਂ।