Joshua 9:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਉਹ ਆਦਮੀ ਇਸਰਾਏਲ ਦੇ ਲੋਕਾਂ ਦੇ ਡੇਰੇ ਵਿੱਚ ਗਏ। ਡੇਰਾ ਗਿਲਗਾਲ ਦੇ ਨੇੜੇ ਸੀ। ਆਦਮੀ ਯਹੋਸ਼ੁਆ ਕੋਲ ਗਏ ਅਤੇ ਉਸ ਨੂੰ ਆਖਿਆ, “ਅਸੀਂ ਬਹੁਤ ਦੂਰ ਦੇਸ਼ੋਂ ਸਫ਼ਰ ਕਰਕੇ ਆਏ ਹਾਂ, ਅਸੀਂ ਤੁਹਾਡੇ ਨਾਲ ਇੱਕ ਸ਼ਾਂਤੀ ਦਾ ਇਕਰਾਰਨਾਮਾ ਕਰਨਾ ਚਾਹੁੰਦੇ ਹਾਂ।”
Punjabi Bible 2016 - ਪਵਿੱਤਰ ਬਾਈਬਲ O.V.
ਓਹ ਯਹੋਸ਼ੁਆ ਦੇ ਕੋਲ ਗਿਲਗਾਲ ਦੇ ਡੇਰੇ ਵਿੱਚ ਆਏ ਤਾਂ ਓਹਨਾਂ ਨੇ ਉਸ ਨੂੰ ਅਤੇ ਇਸਰਾਏਲ ਦੇ ਮਨੁੱਖਾਂ ਨੂੰ ਆਖਿਆ ਭਈ ਅਸੀਂ ਦੂਰ ਦੇਸ ਤੋਂ ਆਏ ਹਾਂ ਹੁਣ ਤੁਸੀਂ ਸਾਡੇ ਨਾਲ ਨੇਮ ਬੰਨ੍ਹੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਹੋਸ਼ੁਆ ਦੇ ਕੋਲ ਗਿਲਗਾਲ ਦੇ ਡੇਰੇ ਵਿੱਚ ਆਏ ਤਾਂ ਉਹਨਾਂ ਨੇ ਉਸ ਨੂੰ ਅਤੇ ਇਸਰਾਏਲ ਦੇ ਮਨੁੱਖਾਂ ਨੂੰ ਆਖਿਆ ਕਿ ਅਸੀਂ ਦੂਰ ਦੇਸ ਤੋਂ ਆਏ ਹਾਂ ਹੁਣ ਤੁਸੀਂ ਸਾਡੇ ਨਾਲ ਨੇਮ ਬੰਨ੍ਹੋ।