Jude 1:11 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਇਨ੍ਹਾਂ ਲਈ ਬੁਰਾ ਹੋਵੇਗਾ। ਇਨ੍ਹਾਂ ਲੋਕਾਂ ਨੇ ਉਹੀ ਰਾਹ ਚੁਣਿਆ ਹੈ ਜਿਸ ਉੱਤੇ ਕਇਨ ਚੱਲਿਆ ਸੀ। ਪੈਸਾ ਕਮਾਉਣ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਉਸੇ ਰਾਹ ਪਾ ਲਿਆ ਹੈ ਜਿਸ ਰਾਹ ਬਿਲਆਮ ਪਿਆ ਸੀ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਕੋਰਾਹ ਵਾਂਗ ਲੜੇ ਹਨ ਅਤੇ ਕੋਰਾਹ ਵਾਂਗ ਤਬਾਹ ਹੋ ਜਾਣਗੇ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਨ੍ਹਾਂ ਉੱਤੇ ਹਾਏ! ਉਨ੍ਹਾਂ ਨੇ ਕਾਇਨ ਦਾ ਰਸਤਾ ਅਪਣਾਇਆ ਹੈ; ਮੁਨਾਫ਼ੇ ਦੇ ਲਈ ਉਹ ਬਿਲਆਮ ਦੇ ਭਰਮ ਵਿੱਚ ਭੱਜੇ ਹਨ; ਉਹ ਕੋਰਾਹ ਦੀ ਬਗਾਵਤ ਵਿੱਚ ਤਬਾਹ ਹੋ ਗਏ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਉਨ੍ਹਾਂ ਨੂੰ! ਕਿਉਂ ਜੋ ਓਹ ਕਇਨ ਦੇ ਰਾਹ ਲੱਗ ਤੁਰੇ ਅਤੇ ਲਾਹੇ ਪਿੱਛੇ ਬਿਲਆਮ ਦੇ ਭਰਮ ਵਿੱਚ ਸਿਰ ਤੋੜ ਭੱਜੇ ਅਤੇ ਕੋਰਾਹ ਦੇ ਵਿਰੋਧ ਵਿੱਚ ਨਾਸ ਹੋਏ
Punjabi ERV
ਇਹ ਇਨ੍ਹਾਂ ਲਈ ਬੁਰਾ ਹੋਵੇਗਾ। ਇਨ੍ਹਾਂ ਲੋਕਾਂ ਨੇ ਉਹੀ ਰਾਹ ਚੁਣਿਆ ਹੈ ਜਿਸ ਉੱਤੇ ਕਇਨ ਚਲਿਆ ਸੀ। ਪੈਸਾ ਕਮਾਉਣ ਲਈ ਉਨ੍ਹਾਂ ਨੇ ਆਪਣੇ ਆਪ ਨੂੰ ਉਸੇ ਰਾਹ ਪਾ ਲਿਆ ਹੈ ਜਿਸ ਰਾਹ ਬਿਲਆਮ ਪਿਆ ਸੀ। ਇਹ ਲੋਕ ਪਰਮੇਸ਼ੁਰ ਦੇ ਖਿਲਾਫ਼ ਕੋਰਾਹ ਵਾਂਗ ਲਡ਼ੇ ਹਨ ਅਤੇ ਕੋਰਾਹ ਵਾਂਗ ਤਬਾਹ ਹੋ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਉਨ੍ਹਾਂ ਨੂੰ! ਕਿਉਂ ਜੋ ਉਹ ਕਾਇਨ ਦੇ ਰਾਹ ਲੱਗ ਤੁਰੇ, ਲਾਭ ਦੇ ਲਈ ਬਿਲਆਮ ਦੇ ਭਰਮ ਵਿੱਚ ਭੱਜੇ ਅਤੇ ਕੁਰਾਹ ਦੇ ਵਿਰੋਧ ਵਿੱਚ ਨਾਸ ਹੋਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہناں اُتّے افسوس اے پئی اوہ قائن دے راہ ٹُرے تے مزدُوری دے بدلے بڑے لالچ نال بِلعام وانگُوں بدراہ ہوگئے۔ تے قورح وانگُوں برخلاف ہو کے برباد ہوئے۔
Punjabi Standard Bible (Punjabi Standard Bible) 2023
ਹਾਏ ਉਨ੍ਹਾਂ ਉੱਤੇ! ਕਿਉਂਕਿ ਉਹ ਕਇਨ ਦੇ ਰਾਹ ਉੱਤੇ ਚੱਲੇ ਅਤੇ ਲਾਭ ਦੇ ਲਈ ਬਿਲਆਮ ਜਿਹੀ ਗਲਤੀ ਕੀਤੀ ਅਤੇ ਕੋਰਾਹ ਵਾਂਗ ਵਿਰੋਧ ਕਰਕੇ ਨਾਸ ਹੋ ਗਏ।